Friday, October 16, 2026

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਜੋੜਾ ਘਰ ਦੀ ਸੇਵਾ ਆਰੰਭ

ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ ਤੇ ਹੋਰਾਂ ਨੇ ਲਗਾਇਆ ਟੱਕ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਾਲੀ ਬਾਹੀ ਜੋੜਾ ਘਰ ਤੇ ਗਠੜੀ ਘਰ ਦੇ ਨਵੀਨੀਕਰਨ ਦੀ ਸੇਵਾ ਪੰਥਕ ਰਵਾਇਤਾਂ ਨਾਲ ਸ਼ੁਰੂ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਇਸ ਜੋੜਾ ਘਰ ਦੀ ਕਾਰਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।
                   ਕਾਰਸੇਵਾ ਦੀ ਆਰੰਭਤਾ ਅਰਦਾਸ ਮਗਰੋਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਟੱਕ ਲਗਾ ਕੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਭੇਟ ਕਰਨ ਲਈ ਪੁੱਜਦੀਆਂ ਹਨ, ਜਿਨ੍ਹਾਂ ਲਈ ਨਵਾਂ ਜੋੜਾ ਘਰ ਤੇ ਗੱਠੜੀ ਘਰ ਜਲਦ ਮੁਕੰਮਲ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਜੋੜਾ ਘਰ ਵਿਚ ਪੰਜ ਹਜ਼ਾਰ ਤੋਂ ਵੱਧ ਸੰਗਤਾਂ ਦੇ ਜੋੜੇ ਇਕੋ ਸਮੇਂ ਰੱਖਣ ਦੀ ਸਮਰੱਥਾ ਹੋਵੇਗੀ।ਉਨ੍ਹਾਂ ਆਸ ਪ੍ਰਗਟਾਈ ਕਿ ਕਾਰਸੇਵਾ ਭੂਰੀਵਾਲਿਆਂ ਵੱਲੋਂ ਇਹ ਜੋੜਾ ਘਰ 5 ਮਹੀਨੇ ਤੱਕ ਸੰਗਤ ਅਰਪਣ ਕਰ ਦਿੱਤਾ ਜਾਵੇਗਾ।ਇਸ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸੇਵਾਵਾਂ ਸਮੇਂ ਵੱਧ ਚੜ੍ਹ ਕੇ ਸਹਿਯੋਗ ਕਰਨ ਤਾਂ ਜੋ ਜਲਦ ਤੋਂ ਜਲਦ ਇਹ ਸੰਗਤ ਦੀ ਸੇਵਾ ਲਈ ਖੋਲ੍ਹਿਆ ਜਾ ਸਕੇ।
                       ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਮਲਕੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਬਾਬਾ ਸਤਨਾਮ ਸਿੰਘ, ਪ੍ਰਗਟ ਸਿੰਘ ਬਟਾਲਾ, ਰਾਮ ਸਿੰਘ ਭਿੰਡਰ, ਬਾਬਾ ਗੁਰਨਾਮ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਕਰਮ ਸਿੰਘ, ਬੀਬੀ ਰਾਜਵਿੰਦਰ ਕੌਰ, ਬਾਬਾ ਆਤਮਾ ਸਿੰਘ ਆਦਿ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …