Monday, December 23, 2024

ਸੇਵਾ ਕੇਂਦਰਾਂ ਦਾ ਸਮਾਂ ਸਵੇਰ 8.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ

ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 8.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕੀਤਾ ਗਿਆ ਹੈ।
                ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮਕਾਜ਼ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ, ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …