ਕਪੂਰਥਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਤੇ ਮਜ਼ਬੂਤ ਲੋਕਤੰਤਰ ਲਈ ਇਕ ਆਨਲਾਇਨ ਕੁਇਜ਼
ਮੁਕਾਬਲਾ 5 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ।ਇਸ ਦਾ ਵਿਸ਼ਾ ‘ਸੰਵਿਧਾਨ ਅਧਾਰਿਤ ਲੋਕਤੰਤਰ’ ਹੈ।
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਆਨਲਾਇਨ ਕੁਇਜ਼ ਮੁਕਾਬਲਾ ਕੈਂਪਸ ਅੰਬੈਸਡਰਾਂ, ਈ.ਐਲ.ਸੀ ਮੈਂਬਰਾਂ ਤੇ 18 ਸਾਲ ਤੋਂ ਉੱਪਰ ਉਮਰ ਦੇ ਵਿਦਿਆਰਥੀਆਂ ਲਈ ਹੈ।ਇਹ ਮੁਕਾਬਲਾ ਸ਼ਾਮ 4 ਵਜੇ ਹੋਵੇਗਾ, ਜਿਸ ਲਈ ਕੁੱਲ 25 ਸਵਾਲਾਂ ਲਈ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਜੇਤੂਆਂ ਨੂੰ ਨਗਦ ਇਨਾਮ ਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ।ਜਿਸ ਵਿਚ ਪਹਿਲਾ ਇਨਾਮ 1100 ਰੁਪੈ, ਦੂਜਾ ਇਨਾਮ 800 ਰੁਪੈ ਤੇ ਤੀਜਾ ਇਨਾਮ 500 ਰੁਪੈ ਹੋਵੇਗਾ।
ਉਨ੍ਹਾਂ ਸਮੂਹ ਕੈਂਪਸ ਅੰਬੈਸਡਰਾਂ, ਵੋਟਰ ਸਾਖਰਤਾ ਕਲੱਬਾਂ ਦੇ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਨਲਾਇਨ ਮੁਕਾਬਲੇ ਵਿਚ ਵੱਧ ਚੜ ਕੇ ਹਿੱਸਾ ਲੈਣ।ਉਨਾਂ ਕਿਹਾ ਕਿ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਦੇ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media