ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ
ਦੁਆਰਾ ਐਲਾਨੇ ਗਏ ਬੀ.ਪੀ ਐਡ (4 ਸਾਲਾ ਇੰਟਰਗ੍ਰੇਟਿਡ) ਨਤੀਜ਼ੇ ’ਚ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਟਾਪ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਵਿਦਿਆਰਥਣ ਗੁਰਸ਼ਰਨ ਚੀਮਾ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਵਿਦਿਆਰਥਣ ਚੀਮਾ ਬੀ. ਪੀ. ਐਡ 4 ਸਾਲਾ ਇੰਟਰਗ੍ਰੇਟਿਡ ਦੀ ਇਕ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਪਹਿਲੇ ਸਮੈਸਟਰ ਦੀ ਉਕਤ ਪ੍ਰੀਖਿਆ ’ਚੋਂ 91 ਫ਼ੀਸਦੀ ਅੰਕ ਨਾਲ ਟਾਪ ਸਥਾਨ ਹਾਸਲ ਕਰਕੇ ਜ਼ਿਲਾ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥਣਾਂ ਨੇ 80 ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।ਪ੍ਰਿੰ: (ਡਾ.) ਕੰਵਲਜੀਤ ਸਿੰਘ ਨੇ ਆਪਣੇ ਦਫ਼ਤਰ ਵਿਖੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਇਆ।
ਉਨ੍ਹਾਂ ਇਸ ਮੌਕੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਉਕਤ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਚੀਮਾ ਨੂੰ ਨਿਯਮਾਂ ਮੁਤਾਬਕ ਮੈਨੇਜ਼ਮੈਂਟ ਦੁਆਰਾ ਸਹੂਲਤ ਵੀ ਪ੍ਰਦਾਨ ਕਰਵਾਈ ਜਾਵੇਗੀ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media