ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ 212
ਕੁਇੰਟਲ ਕਣਕ ਭੇਟ ਕੀਤੀ ਗਈ।ਕਣਕ ਲੈ ਕੇ ਪੁੱਜੇ ਸਾਬਕਾ ਵਿਧਾਇਕ ਐਸ.ਆਰ ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਐਸ.ਆਰ ਕਲੇਰ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਅਰਦਾਸੀਆ, ਵਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਜਗਜੀਤ ਸਿੰਘ ਡੱਲਾ, ਗੁਰਪ੍ਰਤਾਪ ਸਿੰਘ ਥਿੰਦ, ਜਤਿੰਦਰ ਸਿੰਘ, ਕਮਲਜੀਤ ਸਿੰਘ ਗਾਲਬ, ਸੁੱਖ ਸੰਧੂ, ਬੇਅੰਤ ਸਿੰਘ, ਹਰਜੀਤ ਸਿੰਘ ਡੱਲਾ ਆਦਿ ਮੌਜੂਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media