Wednesday, July 30, 2025
Breaking News

ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਜਰੂਰੀ – ਡਾ. ਰਾਕੇਸ਼ ਚੰਦਰ

ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਐਲ.ਐਚ.ਵੀ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ।
                  ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪਾ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐਨ.ਸੀ ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
              ਜਿਲ੍ਹਾ ਟੀਕਾਕਰਨ ਅਫ਼ਸਰ ਡਾ ਜਵਿੰਦਰਵੰਤ ਸਿੰਘ ਬੈਂਸ ਨੇ ਕਿਹਾ ਕਿ ਜਿਲ੍ਹੇ ‘ਚ ਅਨੀਮੀਆ ਮੁਕਤ ਭਾਰਤ ਅਭਿਆਨ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਆਇਰਨ ਫੋਲਿਕ ਐਸਿਡ ਸਿਰਪ, ਕਿਸ਼ੋਰ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਮੇਂ ਸਿਰ ਆਈਰਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ।
             ਡਾ. ਬੈਂਸ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।
               ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਜਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜਿਲ੍ਹਾ ਨਿਗਰਾਨੀ ਅਤੇ ਸਮੀਖਿਆ ਅਫ਼ਸਰ ਗੁਰਪ੍ਰੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜਿਲ੍ਹਾ ਸਕੂਲ ਸਿਹਤ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …