ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 708 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 33 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media