Monday, December 23, 2024

ਯੂਨੀਵਰਸਿਟੀ ‘ਚ ਲੱਗਾ ਕੋਵਿਡ ਤੋਂ ਬਚਾਅ ਲਈ ਮੈਗਾ ਟੀਕਾਕਰਨ ਕੈਂਪ

ਅੰਮ੍ਰਿਤਸਰ, 5 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਮੈਗਾ ਟੀਕਾਕਰਨ ਕੈਂਪ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 500 ਯੂਨੀਵਰਸਿਟੀ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੇ ਕੋਵੀਸ਼ੀਲਡ ਦਾ ਟੀਕਾ ਲਗਵਾਇਆ।ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਬੇਮਿਸਾਲ ਪ੍ਰਬੰਧਾਂ ਹੇਠ ਪਿਛਲੇ 3 ਮਹੀਨੇ ਤੋਂ ਲਗਾਤਾਰ ਕੋਰਨਾ ਤੋਂ ਬਚਾਅ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਜਿਸ ਵਿਚ ਹੁਣ ਤੱਕ 2700 ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।
                  ਡਾ. ਪਵਨ ਸ਼ਰਮਾ ਨੇ ਦੱਸਿਆ ਕਿ ਵੈਕਸੀਨ ਹੀ ਆਮ ਹਾਲਾਤ ਵੱਲ ਪਰਤਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਭਵਿੱਖ ਵਿੱਚ ਤੀਜ਼ੀ ਲਹਿਰ ਆਉਣ ਤੋਂ ਪਹਿਲਾਂ ਹਰੇਕ ਯੋਗ ਵਿਅਕਤੀ ਨੂੰ ਇਹ ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ।ਉਨਾਂ ਜ਼ਿਲਾ ਪ੍ਰਸ਼ਾਸ਼ਨ ਅਤੇ ਯੂਨੀਵਰਸਿਟੀ ਦੇ ਹੈਲਥ ਸੈਂਟਰ ਦੀ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਸਖਤ ਮੇਹਨਤ ਨਾਲ ਇਹ ਮੈਗਾ ਕੈਂਪ ਸਫਲ ਹੋਇਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …