Friday, February 27, 2026

ਆਗਮਨ ਪੁਰਬ ‘ਤੇ ਆਤਮਰਸ ਕੀਰਤਨ ਦਰਬਾਰ ਦਾ ਆਯੋਜਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਪ੍ਰਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਜਗਤਾਰ ਸਿੰਘ ਪ੍ਧਾਨ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਓਮ ਪ੍ਰਕਾਸ਼, ਬੀਬੀ ਸੰਤੋਸ਼ ਕੌਰ, ਬਲਵੰਤ ਕੌਰ ਤੇ ਹੈਡ ਗ੍ਰੰਥੀ ਭਾਈ ਭੋਲਾ ਸਿੰਘ ਦੀ ਦੇਖ ਰੇਖ ਸਮਾਗਮ ਹੋਇਆ।ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਬੀਆਂ ਦੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ।ਸਜਾਏ ਗਏ ਆਤਮਰਸ ਕੀਰਤਨ ਦਰਬਾਰ ਵਿੱਚ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ, ਭਾਈ ਸੁਖਰਾਜ ਸਿੰਘ ਹਜ਼ੂਰੀ ਰਾਗੀ ਗੁਰਸਾਗਰ ਮਸਤੂਆਣਾ ਸਾਹਿਬ, ਭਾਈ ਗੁਰਧਿਆਨ ਸਿੰਘ ਗੁਰਦੁਆਰਾ ਗੁਰੂ ਨਾਨਕ ਪੁਰਾ, ਭਾਈ ਅਵਤਾਰ ਸਿੰਘ ਧਨੌਲਾ ਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਮੰਤਰ ਮੁਗਧ ਕੀਤਾ।
                ਭਾਈ ਭੋਲਾ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਥਾ ਵਿਚਾਰ ਕੀਤੀ ਜਦਕਿ ਕਵੀਸ਼ਰ ਭਾਈ ਲਾਭ ਸਿੰਘ ਬਡਬਰ ਵਾਲਿਆਂ ਨੇ ਗੁਰ ਸਾਹਿਬ ਬਾਰੇ ਕਵੀਸ਼ਰੀ ਵਾਰਾਂ ਪੇਸ਼ ਕੀਤੀਆਂ।
               ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਰਾਜਵੀਰ ਸਿੰਘ ਫਤਿਹਗੜ੍ਹ ਛੰਨਾ ਅਤੇ ਕੁਲਵੰਤ ਸਿੰਘ ਨਾਗਰੀ, ਗੁਰਮੇਲ ਸਿੰਘ, ਗੁਰਜੰਟ ਸਿੰਘ ਰਾਹੀ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਫ੍ਰੀ ਧਾਰਮਿਕ ਸਾਹਿਤ ਦਾ ਸਟਾਲ ਲਗਾਇਆ ਗਿਆ।
                ਵੱਖ-ਵੱਖ ਸੰਸਥਾਵਾਂ ਵਲੋਂ ਦਲਬੀਰ ਸਿੰਘ ਬਾਬਾ, ਗੁਰਿੰਦਰਵੀਰ ਸਿੰਘ, ਹਰਭਜਨ ਸਿੰਘ ਭੱਟੀ, ਪ੍ਰੀਤਮ ਸਿੰਘ , ਜਸਵਿੰਦਰ ਪਾਲ ਸਿੰਘ, ਜਸਵੀਰ ਸਿੰਘ ਖਾਲਸਾ, ਗੁਰਿੰਦਰ ਸਿੰਘ ਗੁਜਰਾਲ, ਹਰਵਿੰਦਰ ਸਿੰਘ, ਇਮਾਨਪ੍ਰੀਤ ਸਿੰਘ, ਜਤਿੰਦਰ ਸਿੰਘ ਰੇਖੀ, ਸਰਬਜੀਤ ਸਿੰਘ, ਭਾਈ ਸਤਪਾਲ ਸਿੰਘ, ਪ੍ਰੋ: ਨਰਿੰਦਰ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਕੁਲਵੰਤ ਸਿੰਘ ਬੁਰਜ਼, ਭਾਈ ਗੁਰਪ੍ਰੀਤ ਸਿੰਘ ਮੰਗਵਾਲ, ਗੁਰਵਿੰਦਰ ਸਿੰਘ ਸਰਨਾ, ਸੁਖਪਾਲ ਸਿੰਘ ਗਰੇਵਾਲ, ਸਵਰਨ ਕੌਰ, ਸੁਰਿੰਦਰ ਕੌਰ, ਸ਼ਵਿੰਦਰ ਕੌਰ, ਬਲਜੀਤ ਕੌਰ, ਬਲਵਿੰਦਰ ਕੌਰ ਆਦਿ ਨੇ ਹਾਜ਼ਰੀ ਲਵਾਈ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੇਜ਼ ਦਾ ਸੰਚਾਲਨ ਕੀਤਾ।
                ਸਮਾਗਮ ਲਈ ਨਗਨ ਬਾਬਾ ਸਾਹਿਬ ਦਾਸ ਸੇਵਾ ਦਲ, ਭਾਈ ਘਨੱਈਆ ਸੇਵਾ ਦਲ, ਮੰਗਲ ਸਿੰਘ (ਕੌਮੀ ਸੋਚ) ਹਮੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਬਖਸ਼ ਸਿੰਘ, ਸਿਮਰਨਜੀਤ ਸਿੰਘ, ਕਾਲਾ ਸਿੰਘ, ਦਰਬਾਰਾ ਸਿੰਘ, ਰਾਜੂ ਗਰੋਵਰ, ਗੀਤਾ ਰਾਣੀ, ਮਨਿੰਦਰਪਾਲ ਸਿੰਘ, ਮਨਜੀਤ ਹੈਪੀ, ਭੁਪਿੰਦਰ ਸਿੰਘ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
                ਰਾਤ ਦੇ ਦੀਵਾਨ ਵਿੱਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਭਾਈ ਸੰਦੀਪ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਸਮਾਪਤੀ ਉਪਰੰਤ ਮਿੱਸੇ ਪ੍ਸ਼ਾਦੇ, ਦਹੀਂ ਤੇ ਲੱਸੀ ਦੇ ਅਤੁੱਟ ਲੰਗਰ ਵਰਤਾਏ ਗਏ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …