ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ
ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਲੋੜਵੰਦਾਂ ਨੂੰ ਘਰ ਦੇਣ ਲਈ ਚੱਲ ਰਹੇ ਬਸੇਰਾ ਯੋਜਨਾ, ਪ੍ਰਧਾਨ ਮੰਤਰੀ ਸਵੈ ਨਿੱਧੀ ਯੋਜਨਾ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਦਾ ਮੁਲਾਂਕਣ ਕੀਤਾ।
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੀਜ਼ੇ ਪੜਾਅ ਤਹਿਤ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਲਈ ਨਵੇਂ ਪ੍ਰਸਤਾਵ ਤੁਰੰਤ ਭੇਜਣ ਅਤੇ ਇਸ ਤੋਂ ਪਹਿਲਾਂ ਵੱਖ ਵੱਖ ਯੋਜਨਾਵਾਂ ਤਹਿਤ ਮਨਜ਼ੂਰ ਹੋਏ ਪਏ ਕੇਸਾਂ ਦੀ ਰਾਸ਼ੀ ਸਬੰਧਿਤ ਲਾਭਪਾਤਰੀਆਂ ਨੂੰ ਟ੍ਰਾਂਸਫਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਕਪੂਰਥਲਾ, ਫਗਵਾੜਾ, ਬੇਗੋਵਾਲ, ਭੁਲੱਥ ਅਤੇ ਹਦੀਆਬਾਦ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦੇ ਕੰਮ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਉਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਅੰਦਰ ਜਮ੍ਹਾਂ ਕਰਵਾਉਣ।ਮੀਟਿੰਗ ਦੌਰਾਨ ਐਸ.ਡੀ.ਐਮ ਵਰਿੰਦਰ ਪਾਲ ਸਿੰਘ ਤੋਂ ਇਲਾਵਾ ਬਾਕੀ ਐਸ.ਡੀ.ਐਮਾਂ ਨੇ ਆਨਲਾਈਨ ਢੰਗ ਨਾਲ ਭਾਗ ਲਿਆ।
ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਸਰਵਰਾਜ, ਡੀ.ਡੀ.ਪੀ.ਓ ਨੀਰਜ਼ ਕੁਮਾਰ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰ ਅਤੇ ਸੁਪਰਡੈਂਟ ਸਾਹਿਲ ਓਬਰਾਏ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media