Friday, February 27, 2026

ਨਸ਼ਿਆਂ ਵਿਰੁੱਧ ਸੁਨੇਹਾ ਦੇਣ ‘ਚ ਸਫਲ ਰਹੀ ‘ਵਾਕਥਨ’

ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਨੌਜਵਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਤਹਿਤ ਲੋਕਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਅਤੇ ਵਿਸੇਸ਼ ਕਰਕੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਪੂਰਥਲਾ ਜਿਲ੍ਹੇ ਵਿਚ ‘ਵਾਕਥਨ’ ਕਰਵਾਈ ਗਈ।3 ਕਿਲੋਮੀਟਰ ਲੰਬੀ ‘ਵਾਕਥਨ’ ਸੈਨਿਕ ਸਕੂਲ ਤੋਂ ਸ਼ੁਰੂ ਹੋਈ।ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।
              ਡਿਪਟੀ ਕਮਿਸ਼ਨਰ ਵਲੋਂ ‘ਵਾਕਥਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਵਿੱਖ ਦੇ ਉਸਰਈਏ ਹਨ, ਜਿਸ ਕਰਕੇ ਉਹ ਨਸ਼ੇ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਣ।ਪੰਜਾਬ ਸਰਕਾਰ ਵਲੋਂ ਨਸ਼ਾ ਪੀੜ੍ਹਤਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢ ਕੇ ਮੁੜ ਵਸੇਬੇ ਲਈ ‘ਮਿਸ਼ਨ ਰੈਡ ਸਕਾਈ’ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸ ਦੇ ਸਾਰਥਿਕ ਨਤੀਜੇ ਨਿਕਲੇ ਹਨ।
                    ਐਸ.ਐਸ.ਪੀ ਖੱਖ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਆਰੰਭੀ ਲੜਾਈ ਵਿਚ ਸਾਥ ਦੇਣ ਕਿਉਂਕਿ ਨੌਜਵਾਨਾਂ ਦੀ ਸ਼ਕਤੀ ਨੇ ਹਮੇਸ਼ਾਂ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਹੈ।ਨਸ਼ਿਆਂ ਵਿਰੁੱਧ ਲੜਾਈ ਦਾ ਪ੍ਰਣ ਵੀ ਲਿਆ ਗਿਆ ਤੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੰਡੇ ਗਏ।
              ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਐਸ.ਡੀ.ਐਮ ਡਾ. ਚਾਰੂਮਿਤਾ, ਫਗਵਾੜਾ ਵਿਖੇ ਐਸ.ਡੀ.ਐਮ ਸ਼ਾਇਰੀ ਮਲਹੋਤਰਾ ਤੇ ਭੁਲੱਥ ਵਿਖੇ ਐਸ.ਡੀ.ਐਮ ਬਲਬੀਰ ਰਾਜ ਦੀ ਅਗਵਾਈ ਹੇਠ ਵਾਕਥਨ ਕਰਵਾਈ ਗਈ ।
                     ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਡਾ. ਸੰਦੀਪ ਭੋਲਾ ਇੰਚਾਰਜ਼ ਡਰੱਗ ਡੀ-ਅਡਿਕਸ਼ਨ ਆਦਿ ਇਸ ਸਮੇਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …