ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਕਪੂਰਥਲਾ
ਜਿਲ੍ਹੇ ਦੇ ਪਿੰਡਾਂ ਭੰਡਾਲ ਬੇਟ, ਧਾਲੀਵਾਲ ਦੋਨਾ ਤੇ ਜਾਤੀਕੇ ਦਾ ਦੌਰਾ ਕਰਕੇ ਪਿੰਡਾਂ ‘ਚ ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਗਿਆ।
ਉਨ੍ਹਾਂ ਦਸਿਆ ਕਿ ਇਸ ਯੋਜਨਾ ਤਹਿਤ ਪਿੰਡਾਂ ਅੰਦਰ ਸੋਲਰ ਲਾਇਟਾਂ, ਇੰਟਰਲਾਕ, ਓਪਨ ਜ਼ਿੰਮ, ਥਾਪਰ ਮਾਡਲ ਤਹਿਤ ਛੱਪੜਾਂ ਦੀ ਉਸਾਰੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਕੀਤਾ ਜਾ ਰਿਹਾ ਹੈ।ਉਨਾਂ ਸਰਪੰਚਾਂ ਤੇ ਪੰਚਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਕਾਸ ਲਹਿਰ ਦਾ ਲਾਭ ਲੈਣ ਲਈ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਉਣ।
ਉਨ੍ਹਾਂ ਭੰਡਾਲ ਬੇਟ ਵਿਖੇ ਮਨਰੇਗਾ ਤਹਿਤ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ।ਇਸ ਤੋਂ ਇਲਾਵਾ ਧਾਲੀਵਾਲ ਬੇਟ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਛੱਪੜ ਦੀ ਉਸਾਰੀ ਦੇ ਕੰਮ ਦਾ ਨਿਰੀਖਣ ਕੀਤਾ।
ਇਸ ਮੌਕੇ ਬੀ.ਡੀ.ਪੀ.ਓ ਸ਼ਮਸ਼ੇਰ ਸਿੰਘ, ਮਨਿੰਦਰ ਕੌਰ ਏ.ਪੀ.ਓ ਬਲਵਿੰਦਰ ਸਿੰਘ ਤਕਨੀਕੀ ਸਹਾਇਕ, ਸਰਪੰਚ ਤੇ ਪ੍ਰਵਾਸੀ ਭਾਰਤੀ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media