Thursday, February 26, 2026

ਨਕਲੀ ਨੋਟਾਂ ਦੇ ਕਾਰੋਬਾਰ ਖਿਲਾਫ਼ ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 6 ਗ੍ਰਿਫਤਾਰ

ਪੁਲਿਸ ਨੇ 147000 ਰੁਪਏ ਕੀਮਤ ਦੇ 2000 ਰੁਪਏ ਅਤੇ 500 ਰੁਪਏ ਦੇ ਨਕਲੀ ਨੋਟ ਬਰਾਮਦ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਵਿੱਚ ਚੱਲ ਰਹੇ ਜਾਅਲੀ ਕਰੰਸੀ ਦੇ ਕਾਰੋਬਾਰ ਖਿਲਾਫ਼ ਇੱਕ ਵੱਡੀ ਕਾਰਵਾਈ ਵਿੱਚ ਜਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2000 ਅਤੇ 500 ਰੁਪਏ ਦੇ 147000 ਰੁਪਏ ਦੇ ਜਾਅਲੀ ਨੋਟ, 7500 ਰੁਪਏ ਭਾਰਤੀ ਕਰੰਸੀ ਸਮੇਤ ਨਕਲੀ ਕਰੰਸੀ ਬਣਾਉਣ ਲਈ ਕੱਚੇ ਮਾਲ ਵਜੋਂ ਵਰਤੇ ਜਾਂਦੇ ਰਸਾਇਣ ਯੁਕਤ ਕਾਗਜ਼ ਦੇ 30 ਪੈਕੇਟ, ਕੈਮੀਕਲ ਅਤੇ ਰੰਗਾਂ ਨਾਲ ਭਰੀਆਂ ਬੋਤਲਾਂ, ਕੈਮੀਕਲ ਪਾਉਡਰ ਦੇ ਪੈਕੇਟ ਦੇ ਨਾਲ ਨਕਲੀ ਨੋਟਾਂ ਦੇ ਵਿਤਰਣ ਅਤੇ ਕੱਚੇ ਮਾਲ ਦੀ ਢੋਆ ਢੁਆਈ ਲਈ ਵਰਤੇ ਜਾਣ ਵਾਲੇ ਤਿੰਨ ਵਾਹਨ ਵੀ ਬ੍ਰਾਮਦ ਕੀਤੇ ਹਨ।
ਫੜੇ ਗਏ ਦੋਸ਼ੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਰਾਜੇਵਾਲ ਖੰਨਾ, ਹਰਪ੍ਰੀਤ ਕੌਰ ਉਰਫ ਪ੍ਰੀਤੀ ਵਾਸੀ ਮੁੱਲਾਂਪੁਰ ਸਰਹਿੰਦ, ਚਰਨਜੀਤ ਸਿੰਘ ਉਰਫ ਚੰਨਾ ਅਤੇ ਮਹਿੰਦਰ ਕੁਮਾਰ, ਦੋਵੇਂ ਵਾਸੀ ਭੰਡਾਲ ਬੇਟ, ਪਵਨ ਕੁਮਾਰ ਸੇਠੀ ਅਤੇ ਗੁਰਵਿੰਦਰ ਸਿੰਘ ਗੁਰੀ ਵਾਸੀ ਖੰਨਾ ਸਿਟੀ ਵਜੋਂ ਹੋਈ ਹੈ।
ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸੁਭਾਨਪੁਰ ਥਾਣੇ ਦੀ ਪੁਲਿਸ ਟੀਮ ਨੂੰ ਇੱਕ ਭਰੋਸੇਮੰਦ ਸਰੋਤ ਤੋਂ ਜਾਣਕਾਰੀ ਮਿਲੀ ਕਿ ਇੱਕ ਸਕੌਡਾ ਕਾਰ ਪਰਗਟ ਸਿੰਘ ਪੁੱਤਰ ਭਜਨ ਸਿੰਘ ਵਜੋਂ ਚਲਾਈ ਜਾ ਰਹੀ ਹੈ ਅਤੇ ਉਸ ਦੇ ਨਾਲ ਹਰਪ੍ਰੀਤ ਕੌਰ ਨਾਮ ਦੀ ਇਕ ਔਰਤ ਵੀ ਮੌਜ਼ੂਦ ਹੈ, ਇਹ ਲੋਕ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦਾ ਲਾਲਚ ਦੇ ਕੇ ਨਕਲੀ ਨੋਟ ਵੰਡ ਰਹੇ ਹਨ।
               ਨਕਲੀ ਨੋਟਾਂ ਦੇ ਗੈਰਕਾਨੂੰਨੀ ਕਾਰੋਬਾਰ ਨੂੰ ਰੋਕਣ ਅਤੇ ਇਸ ਰੈਕੇਟ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਣ ਲਈ ਏ.ਐਸ.ਪੀ ਭੁਲੱਥ ਅਜੈ ਗਾਂਧੀ ਆਈ.ਪੀ.ਐਸ ਦੀ ਨਿਗਰਾਨੀ ਹੇਠ ਐਸ.ਐਚ.ਓ ਸੁਭਾਨਪੁਰ ਅਤੇ ਹੋਰ ਸਟਾਫ ਸਮੇਤ ਇਕ ਵਿਸ਼ੇਸ਼ ਪੁਲਿਸ ਦਲ ਦਾ ਗਠਨ ਕੀਤਾ ਗਿਆ ਸੀ।
                  ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਨਡਾਲਾ ਤੋਂ ਸੁਭਾਨਪੁਰ ਰੋਡ ਤੇ ਇੱਕ ਵਿਸ਼ੇਸ਼ ਚੈਕ ਪੋਸਟ ਬਣਾਈ ਅਤੇ ਚੈਕਿੰਗ ਲਈ ਉਪਰੋਕਤ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਨੂੰ 2000 ਰੁਪਏ ਦਾ ਇਕ ਜਾਅਲੀ ਨੋਟ, 7500 ਰੁਪਏ ਭਾਰਤੀ ਕਰੰਸੀ ਸਮੇਤ ਰਸਾਇਣ ਨਾਲ ਭਰੀ ਬੋਤਲ, ਇਕ ਪੈਕਟ ਜਿਸ ਵਿਚ 20 ਗ੍ਰਾਮ ਪਾਉਡਰ, ਨਕਲੀ ਨੋਟਾਂ ਦੀ ਛਪਾਈ ਵਿੱਚ ਵਰਤੇ ਜਾਣ ਵਾਲੇ ਰਸਾਇਣ ਲਿਪਿਤ 400 ਪੇਜ਼ ਵਾਲੇ 4 ਪੈਕੇਟ ਦੇ ਜਿਹਨਾਂ ਤੋਂ 500-500 ਦੇ ਨੋਟ ਤਿਆਰ ਹੋਣੇ ਸਨ ਅਤੇ 800 ਚਿੱਟੇ ਕਾਗਜ਼ਾਂ ਦੇ 8 ਪੈਕੇਟ ਜਿਹਨਾਂ ਤੋਂ 2000-2000 ਰੁਪਏ ਦੇ ਨੋਟ ਤਿਆਰ ਕੀਤੇ ਜਾਣੇ ਸਨ ਨੂੰ ਬ੍ਰਾਮਦ ਕਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।
                  ਪੁਲਿਸ ਟੀਮਾਂ ਨੇ ਤੁਰੰਤ ਇਹਨਾਂ ਦੇ ਦੂਸਰੇ ਸਾਥੀਆਂ ਦੀ ਮੌਜ਼ੂਦਗੀ ਦੇ ਸ਼ੱਕੀ ਖੇਤਰ ਵਿੱਚ ਚੈਕਿੰਗ ਦੌਰਾਨ ਇੱਕ ਮਹਿੰਦਰਾ ਮੈਕਸੀਕੋ ਵਾਹਨ ਤੋਂ ਚਰਨਜੀਤ ਸਿੰਘ ਚੰਨਾ ਅਤੇ ਮਹਿੰਦਰ ਕੁਮਾਰ ਨੂੰ ਕਾਬੂ ਕੀਤਾ ਅਤੇ 500-500 ਦੇ ਨੋਟ ਬਣਾਉਣ ਲਈ ਵਰਤੇ ਜਾਂਦੇ ਰਸਾਇਣ ਲਿਪਿਤ 300 ਪੇਜ ਵਾਲੇ 3 ਪੈਕੇਟ ਅਤੇ 200 ਚਿੱਟੇ ਪੇਜ਼ਾਂ ਦੇ 2 ਪੈਕੇਟ ਜਿਹਨਾ ਤੋਂ 2000-2000 ਰੁਪਏ ਦੇ ਨਕਲੀ ਨੋਟ ਬਣਾਏ ਜਾਣੇ ਸਨ, ਬਰਾਮਦ ਕਰ ਲਿਆ।
ਇਸੇ ਤਰ੍ਹਾਂ ਪੁਲਿਸ ਪਾਰਟੀ ਨੇ ਦਿਆਲਪੁਰ ਫਲਾਈਓਵਰ ਨੇੜੇ ਵਰਨਾ ਕਾਰ ਨੰਬਰ 418819 ਨੂੰ ਉਸ ਵਿਚ ਮੋਜ਼ੂਦ ਪਵਨ ਕੁਮਾਰ ਸੇਠੀ ਅਤੇ ਗੁਰਵਿੰਦਰ ਸਿੰਘ ਗੁਰੀ ਨੂੰ ਗ੍ਰਿਫਤਾਰ ਕਰ ਕੇ 120000 ਦੀ ਕੀਮਤ ਦੇ 2000-2000 ਰੁਪਏ ਦੇ 60 ਜਾਅਲੀ ਨੋਟ 25000 ਦੀ ਕੀਮਤ ਦੇ 500-500 ਦੇ 50 ਜਾਅਲੀ ਨੋਟ ਅਤੇ ਨਕਲੀ ਨੋਟਾਂ ਨੂੰ ਤਿਆਰ ਕਰਨ ਲਈ ਰਸਾਇਣ ਲਿਪਿਤ 300 ਪੇਜ਼ ਵਾਲੇ 3 ਪੈਕੇਟ ਅਤੇ 1000 ਚਿੱਟੇ ਪੇਜ਼ਾਂ ਦੇ 10 ਪੈਕੇਟ ਜਿਹਨਾ ਤੋਂ 2000-2000 ਰੁਪਏ ਦੇ ਨਕਲੀ ਨੋਟ ਬਣਾਏ ਜਾਣੇ ਸਨ ਬਰਾਮਦ ਕੀਤੇ।
                   ਪੁਲਿਸ ਟੀਮ ਨੇ ਇਸ ਮਾਮਲੇ ‘ਚ ਸੁਭਾਨਪੁਰ ਥਾਣੇ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 420,406,489 ਸੀ, 489 ਡੀ, 489 ਤਹਿਤ ਕੇਸ ਦਰਜ ਕੀਤਾ ਹੈ।
                 ਐਸਐਸਪੀ ਨੇ ਦੱਸਿਆ ਕਿ ਪੁਛਗਿੱਛ ਦੌਰਾਨ ਇਸ ਰੈਕੇਟ ਦੇ 11 ਹੋਰ ਮੈਂਬਰਾਂ ਦੀ ਸ਼ਮੂਲੀਅਤ ਧਿਆਨ ਵਿੱਚ ਆਈ ਹੈ ਅਤੇ ਪੁਲਿਸ ਟੀਮਾਂ ਇਨ੍ਹਾਂ ਮੈਂਬਰਾਂ ਨੂੰ ਫੜਣ ਲਈ ਭੇਜੀਆਂ ਗਈਆਂ ਹਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …