Friday, September 18, 2026

ਖਾਦਾਂ ਤੇ ਦਵਾਈਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ – ਏ.ਡੀ.ਸੀ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ।ਜਿਲ੍ਹਾ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਇਹਨਾਂ ਦੀ ਬੇਲੋੜੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
                   ਉਨਾਂ ਕਿਹਾ ਕਿ ਆਮ ਤੌਰ ’ਤੇ ਕਿਸਾਨ ਵੇਖਾ-ਵੇਖੀ ਖਾਦਾਂ ਤੇ ਦਵਾਈਆਂ ਦੀ ਬੇਲੋੜੀ ਵਰਤੋਂ ਹਨ।ਜਿਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਲਾਗਤ ਖਰਚਾ ਵੀ ਵਧ ਜਾਂਦਾ ਹੈ।ਜਿਸ ਕਰਕੇ ਉਹਨਾਂ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਉਠਾਉਣਾ ਪੈਂਦਾ ਹੈ।
                 ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਨਾਲ ਜ਼ਮੀਨ ਦਾ ਜੈਵਿਕ ਮਾਦਾ ਵਧਿਆ ਹੈ ਇਸ ਲਈ ਖਾਦਾਂ ਦੀ ਘੱਟ ਵਰਤੋਂ ਨਾਲ ਵੀ ਫਸਲਾਂ ਤੋਂ ਪੂਰਾ ਝਾੜ ਲਿਆ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਤੋਂ ਇਲਾਵਾ ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਵਿਭਾਗ, ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਸਹਿਕਾਰਤਾ ਅਤੇ ਹੋਰ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਵੀ ਜਾਇਜ਼ਾ ਲਿਆ।
                 ਉਨ੍ਹਾਂ ਫਸਲੀ ਰਹਿੰਦ ਖੂਹੰਦ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੀ ਪ੍ਰਗਤੀ ਦਾ ਵੀ ਮੁਲਾਂਕਣ ਕੀਤਾ।ਮੀਟਿੰਗ ਦੌਰਾਨ ਡਾ. ਅਸ਼ਵਨੀ ਕੁਮਾਰ ਰਾਮਬਾਨੀ ਖੇਤੀਬਾੜੀ ਅਫਸਰ ਕਪੂਰਥਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਅਤੇ ਦਵਾਈਆਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਲਈ ਮੀਡੀਆ ਤੇ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ।
                ਮੀਟਿੰਗ ਵਿੱੱਚ ਮਨਪ੍ਰੀਤ ਕੌਰ ਬਾਗਬਾਨੀ ਵਿਕਾਸ ਅਫਸਰ, ਰੋਹਿਤ ਗਿੱਲ ਡਿਪਟੀ ਰਜਿਸਟਰਾਰ ਕੋ ਆਪ ਸੋਸਾਇਟੀਜ਼, ਆਰ.ਪੀ ਸਿੰਘ ਅਸਿਸਟੈਂਟ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਮਨਪ੍ਰੀਤ ਸਿੰਘ ਉਪ ਮੰਡਲ ਭੂਮੀ ਰੱਖਿਆ ਅਫਸਰ, ਬਲਰਾਜ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਬਿਕਰਮਪ੍ਰੀਤ ਸਿੰਘ ਅਸਿਸਟੈਂਟ ਡਾਇਰੈਕਟਰ ਮੱਛੀ ਪਾਲਣ, ਦਵਿੰਦਰ ਸਿੰਘ ਡੇਅਰੀ ਵਿਭਾਗ, ਗੋਬਿੰਦਰ ਸਿੰਘ ਕੇ.ਵੀ.ਕੇ, ਫੂਲਾ ਸਿੰਘ, ਵਣ ਬਲਾਕ ਅਫਸਰ ਆਦਿ ਹਾਜ਼ਰ ਸਨ।

 

Check Also

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …