Monday, December 23, 2024

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ 10 ਨੂੰ – ਮਹੇਸ਼ ਕੁਮਾਰ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੂਰਥਲਾ ਵਲੋਂ ਕੌਮੀ ਲੋਕ ਅਦਾਲਤ 10 ਜੁਲਾਈ ਨੂੰ ਲਗਾਈ ਜਾ ਰਹੀ ਹੈ।
ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸ੍ਰੀਮਤੀ ਦੀਪਤੀ ਉਪਲ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਮੁਲਾਕਾਤ ਕੀਤੀ ਗਈ।
               ਸ਼ੈਸ਼ਨ ਜੱਜ ਵਲੋਂ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਰੈਵੀਨਿਊ ਕੇਸਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾਾਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਰਿਵਿਊ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਦਰਖਾਸਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਦਿੱਤੀ ਜਾ ਸਕਦੀ ਹੈ।
                 ਮਹੇਸ਼ ਕੁਮਾਰ ਵਲੋਂ ਕਿਰਤ ਵਿਭਾਗ, ਬੈਂਕ ਮੈਨੇਜ਼ਰਾਂ ਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਦੀਵਾਨੀ, ਲੇਬਰ, ਉਪਭੋਗਤਾ, ਮਾਲ ਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸੁਣਿਆ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …