Tuesday, April 8, 2025
Breaking News

ਜ਼ਿਲ੍ਹੇ ਵਿੱਚ ਸਾਰੀਆਂ ਦੁਕਾਨਾਂ ਰੋਜ਼ਾਨਾ ਰਾਤ 8 ਵਜੇ ਤੱਕ ਖੋਲ੍ਹਣ ਦੀ ਆਗਿਆ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਕਰਫਿਊ ਦੇ ਹੁਕਮਾਂ ਦੌਰਾਨ ਸਾਰੀਆਂ ਦੁਕਾਨਾਂ (ਜ਼ਰੂਰੀ ਅਤੇ ਗੈਰ-ਜ਼ਰੂਰੀ) ਹਫ਼ਤੇ ਦੇ ਸੱਤ ਦਿਨ (ਰੋਜ਼ਾਨਾ) ਰਾਤ ਦੇ 8 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਦੇ ਨਾਲ ਹੀ ਇਹ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਅਤੇ ਕੋਵਿਡ-19 ਸਬੰਧੀ ਪ੍ਰੋਟੋਕੋਲ, ਜਿਵੇਂ ਕਿ ਸਮਾਜਿਕ ਦੂਰੀ ਬਣਾਏ ਰੱਖਣਾ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਆਦਿ ਦੀ ਪਾਲਣਾ ਯਕੀਨੀ ਯਕੀਨੀ ਬਣਾਈ ਜਾਵੇ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …