Wednesday, April 23, 2025
Breaking News

ਬਰਸਾਤ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਫਲੱਡ ਕੰਟਰੋਲ ਰੂਮ ਸਥਾਪਿਤ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਬਰਸਾਤਾਂ ਦੇ ਅਗਾਮੀ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ ਨੰਬਰ 01823-227472 ਹੈ। ਇਸੇ ਤਰ੍ਹਾਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਕੰਟਰੋਲ ਰੂਮਾਂ ਵਿਚ ਤਹਿਸੀਲ ਨਵਾਂਸ਼ਹਿਰ ਦਾ ਫਲੱਡ ਕੰਟਰੋਲ ਰੂਮ ਨੰਬਰ 01823-220016, ਤਹਿਸੀਲ ਬੰਗਾ ਦਾ 01824-264666 ਅਤੇ ਤਹਿਸੀਲ ਬਲਾਚੌਰ ਦਾ 01885-220075 ਹੈ।ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …