Friday, May 9, 2025
Breaking News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਲਕੇ ਮਿਤੀ 8 ਜੁਲਾਈ 2021 ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
                    ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਅਤੇ ਐਲ.ਆਈ.ਸੀ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿਚ ਬਾਰ੍ਹਵੀਂ ਪਾਸ ਅਤੇ ਗਰੈਜੂਏਟ ਪ੍ਰਾਰਥੀ ਭਾਗ ਲੈ ਸਕਦੇ ਹਨ।ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਡੀ.ਸੀ ਕੰਪਲੈਕਸ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਆਪਣੇ ਨਾਲ ਬਾਇਓ ਡਾਟਾ, ਪਾਸਪੋਰਟ ਸਾਈਜ਼ ਫੋਟੋ ਅਤੇ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …