ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਗਰੇਵਾਲ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ
ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।
ਖੇਤੀਬਾੜੀ ਅਧਿਕਾਰੀਆਂ ਵੱਲੋਂ ਸਾਉਣੀ ਦੀਆਂ ਫਸਲਾਂ ਜਿਸ ਵਿਚ ਮੱਕੀ, ਨਰਮੇ, ਮੂੰਗੀ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ।ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਅਜਕਲ੍ਹ ਮੌਸਮ ਵਿੱਚ ਗਰਮੀ ਜ਼ਿਆਦਾ ਹੋਣ ਕਾਰਨ ਮੱਕੀ ਵਿੱਚ ਗੁਲਾਬੀ ਸੁੰਡੀ, ਨਰਮੇ ਅਤੇ ਕਪਾਹ ਦੀਆਂ ਫ਼ਸਲਾਂ ਵਿੱਚ ਚਿੱਟੀ ਮੱਖੀ ਅਤੇ ਹਰੇ ਤੇਲੇ ਦਾ ਪ੍ਰਭਾਵ ਅਕਸਰ ਨਜ਼ਰ ਆਉਣ ਲੱਗਦਾ ਹੈ, ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜ਼ਾਈ ਜਾਂ ਫਿਰ ਝੋਨੇ ਦੇ ਆਮ ਖੇਤਾਂ ਵਿੱਚ ਜ਼ਿੰਕ ਦੀ ਅਤੇ ਲੋਹੇ ਦੀ ਘਾਟ ਕਾਰ ਨੂੰ ਝੋਨੇ ਵਿੱਚ ਪੀਲਾਪਣ ਨਜ਼ਰ ਆਉਣ ਲੱਗਦਾ ਹੈ।ਉਨ੍ਹਾਂ ਦੱਸਿਆ ਕਿ ਹੁਣ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਜੋ ਰਿਪੋਰਟ ਇਕੱਤਰ ਕੀਤੀ ਗਈ ਹੈ।ਉਸ ਵਿੱਚ ਨਰਮੇ ਅਤੇ ਕਪਾਹ ਦੇ ਖੇਤਾਂ ਵਿਚ ਕਿਧਰੇ ਵੀ ਚਿੱਟੀ ਮੱਖੀ ਜਾਂ ਹਰੇ ਤੇਲੇ ਦਾ ਕੋਈ ਜਿਆਦਾ ਪ੍ਰਭਾਵ ਨਜ਼ਰ ਨਹੀਂ ਆਇਆ, ਫਸਲ ਬਿਲਕੁੱਲ ਠੀਕ ਠਾਕ ਖੜੀ ਹੈ।ਸੰਗਰੂਰ ਦੇ ਖੇਤੀਬਾੜੀ ਅਫਸਰ ਸਰਦਾਰ ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਤੇ ਬੇਲੋੜੀਆਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਤੋਂ ਗੁਰੇਜ਼ ਕਰਨ ਜੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਕਿਸਾਨ ਬਲਾਕ ਸੰਗਰੂਰ ਦੇ ਖੇਤੀਬਾੜੀ ਦਫ਼ਤਰ ਜਾਂ ਫਿਰ ਸਰਕਲ ਵਿੱਚ ਕੰਮ ਕਰਦੇ ਖੇਤੀਬਾੜੀ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ ।
ਇਸ ਮੌਕੇ ਬਲਾਕ ਸੰਗਰੂਰ ਦੇ ਖੇਤੀਬਾੜੀ ਵਿਕਾਸ ਅਫਸਰ ਸ਼ਵਿੰਦਰਜੀਤ ਸਿੰਘ, ਰਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਤੋਂ ਇਲਾਵਾ ਆਤਮਾ ਸਟਾਫ ਵੱਲੋਂ ਮਹਿੰਦਰ ਸਿੰਘ ਏ.ਟੀ.ਐਮ ਅਤੇ ਸਕਾਊਟ ਅਵਤਾਰ ਸਿੰਘ ਹਾਜ਼ਰ ਸਨ ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media