ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਤੇ ਸੋਲਨ ਜਿਲੇ ਦੇ ਅਰਕੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ
ਵੀਰਭੱਦਰ ਸਿੰਘ (87) ਦਾ ਅੱਜ ਸਵੇਰ ਸਮੇਂ ਸਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ਼ ਅਤੇ ਹਸਪਤਾਲ ਵਿਖੇ ਦੇਹਾਂਤ ਹੋ ਗਿਆ।ਉਹਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਸੋਮਵਾਰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਸੀ।ਜਿਥੇ ਉਹ ਆਈ.ਸੀ.ਯੂ ‘ਚ ਦਾਖਲ਼ ਸਨ।ਉਹ 13 ਅਪ੍ਰੈਲ ਅਤੇ 11 ਜੂਨ ਨੂੰ ਦੋ ਵਾਰ ਕਰੋਨਾ ਪਾਜ਼ਟਿਵ ਪਾਏ ਗਏ ਸਨ।
ਵੀਰਭੱਦਰ ਸਿੰਘ 9 ਵਾਰ ਵਿਧਾਇਕ ਅਤੇ 5 ਵਾਰ ਲੋਕ ਸਭਾ ਮੈਂਬਰ ਚੁਣੇ ਗਏ ਅਤੇ 6 ਵਾਰ ਉਨਾਂ ਨੇ ਮੁੱਖ ਮੰਤਰੀ ਬਣ ਕੇ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਦੀ ਅਗਵਾਈ ਕੀਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media