ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਹੋਏ।ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿਚ ਬੰਦ ਬਿਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਕੋਵਿਡ-19 ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।ਇਸ ਦੌਰਾਨ ਉਚ ਤਾਕਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟੇ ਕੇਸਾਂ ਵਿਚ ਅੰਤਰਿਮ ਜ਼ਮਾਨਤ ਦੇਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media