Tuesday, April 8, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸੈਸ਼ਨ 2020-21 ਦਾ ਨਤੀਜਾ ਜਾਰੀ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖ-ਇਤਿਹਾਸ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸੇ ਤਹਿਤ ਫ਼ਰਵਰੀ 2021 ਵਿੱਚ ਧਾਰਮਿਕ ਪ੍ਰੀਖਿਆ ਲਈ ਗਈ ਸੀ।ਕੋਰੋਨਾ ਮਹਾਂਮਾਰੀ ਦੌਰਾਨ ਸਕੂਲ/ਕਾਲਜ ਬੰਦ ਹੋਣ ਦੇ ਬਾਵਜੂਦ ਸਕੂਲ/ਕਾਲਜ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਅਧਿਆਪਕਾਂ ਅਤੇ ਪ੍ਰਚਾਰਕਾਂ ਦੀ ਪ੍ਰੇਰਨਾ ਸਦਕਾ ਇਸ ਸਾਲ 13418 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ 1092 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ ਹਾਸਲ ਕਰਕੇ ਵਜ਼ੀਫ਼ਾ ਪ੍ਰਾਪਤ ਕੀਤਾ ਹੈ।ਜਿੰਨਾਂ ਨੂੰ ਦਰਜ਼ੇ ਮੁਤਾਬਿਕ 1100/-, 2100/-, 3100/- ਅਤੇ 4100/- ਰੁਪਏ ਦਾ ਵਜ਼ੀਫ਼ਾ ਦਿੱਤਾ ਜਾਵੇਗਾ।ਪਹਿਲੀਆਂ ਤਿੰਨ ਉਚ ਪੁਜੀਸ਼ਨਾਂ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ 20 ਵਿਦਿਆਰਥੀਆਂ ਨੂੰ 5100/-, 4100/- ਅਤੇ 3100/- ਰੁਪਏ, ਦਾ ਵਿਸ਼ੇਸ਼ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮੈਰਿਟ ਵਿਚ ਆਏ ਵਿਦਿਆਰਥੀਆਂ ਨਾਲ ਸਬੰਧਤ ਸਕੂਲਾਂ ਦੇ ਪਿ੍ਰੰਸੀਪਲ ਅਤੇ ਧਾਰਮਿਕ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ 60% ਤੋਂ 69.9% ਤੱਕ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਮੈਡਲ ਦਿੱਤੇ ਜਾਣਗੇ।
ਧਾਰਮਿਕ ਪ੍ਰੀਖਿਆ ਦੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੇ ਦਰਜ਼ੇ ਵਿੱਚੋਂ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਤਰਨ ਤਾਰਨ ਦੀ ਵਿਦਿਆਰਥਣ ਅਮਰਬੀਰ ਕੌਰ ਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਤਰਨਜੀਤ ਕੌਰ ਦਾ ਪਹਿਲਾ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਪ੍ਰਮਿੰਦਰ ਕੌਰ ਦਾ ਦੂਸਰਾ ਸਥਾਨ ਤੇ ਇਸੇ ਸਕੂਲ ਦੀਆਂ ਵਿਦਿਆਰਥਣਾਂ ਅਗਮਜੋਤ ਕੌਰ ਤੇ ਤਰਵਿੰਦਰ ਕੌਰ ਦਾ ਤੀਸਰਾ ਨੇ ਸਥਾਨ ਪ੍ਰਾਪਤ ਕੀਤਾ।
                  ਦੂਸਰੇ ਦਰਜ਼ੇ ਵਿੱਚੋਂ ਮਾਤਾ ਸਾਹਿਬ ਕੌਰ ਗਰਲਜ਼ ਸੀ: ਸੈਕੰ: ਸਕੂਲ ਗਹਿਲ ਬਰਨਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਤੇ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਗੁਰਨੂਪ ਕੌਰ ਨੂੰ ਪਹਿਲਾ, ਪੈਰਾਡਾਈਜ਼ ਪਬਲਿਕ ਸਕੂਲ਼ ਕੋਟ ਮਜਲਸ ਬਟਾਲਾ ਦੀ ਵਿਦਿਆਰਥਣ ਰਜ਼ਨੀਸ਼ ਕੌਰ, ਮਾਤਾ ਸਾਹਿਬ ਕੌਰ ਗਰਲਜ਼ ਸੀ: ਸੈਕੰ: ਸਕੂਲ ਗਹਿਲ ਦੀ ਵਿਦਿਆਰਥਣ ਕਿਰਨਵੀਰ ਕੌਰ ਤੇ ਨਵਨੀਤ ਪਬਲਿਕ ਸੀ: ਸੈਕੰ: ਸਕੂਲ ਨਰਮਾਣਾ (ਨਾਭਾ) ਦੀ ਵਿਦਿਆਰਥਣ ਹਰਸ਼ਿੰਦਰ ਕੌਰ ਨੂੰ ਦੂਸਰਾ ਅਤੇ ਨਵਨੀਤ ਪਬਲਿਕ ਸੀਨੀ: ਸੈਕੰ: ਸਕੂਲ ਨਰਮਾਣਾ ਨਾਭਾ ਦੀ ਵਿਦਿਆਰਥਣ ਸਿਮਰਤ ਕੌਰ ਤੇ ਜੈਸਮੀਨ ਕੌਰ ਖਾਲਸਾ ਪਬਲਿਕ ਸੀਨੀ: ਸੈਕੰ: ਸਕੂਲ ਜੰਡ ਸਾਹਿਬ ਚਮਕੌਰ ਸਾਹਿਬ ਦੀ ਵਿਦਿਆਰਥਣ ਜਸਲੀਨ ਕੌਰ, ਬਾਬਾ ਬਾਬਾ ਗੁਰਮੁੱਖ ਸਿੰਘ ਬਾਬਾ ਉਤਮ ਸਿੰਘ ਸੀਨੀ: ਸੈਕੰ: ਸਕੂਲ ਖਡੂਰ ਸਾਹਿਬ ਤਰਨ ਤਾਰਨ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਤੀਜਾ ਸਥਾਨ ਮਿਲਿਆ।
                ਤੀਜੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ ਪਹਿਲਾ, ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇਘੁੰਮਣ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਦੂਜਾ ਤੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
             ਇਸੇ ਤਰ੍ਹਾਂ ਚੌਥੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਪਹਿਲਾ ਤੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਵਿਦਿਆਰਣ ਹਰਜੀਤ ਕੌਰ ਨੇ ਦੂਸਰਾ ਅਤੇ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਤਰਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …