ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ.ਐਸ.ਸੀ (ਇਕਨਾਮਿਕਸ) ਦਾ ਨਤੀਜਾ
ਸ਼ਾਨਦਾਰ ਰਿਹਾ।ਕਾਲਜ ਦੀਆਂ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਜੈਸਮੀਨ ਅਤੇ ਮੁਸਕਾਨ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਮਨਮੀਤ ਕੌਰ ਅਤੇ ਪਾਇਲ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਅਤੇ ਸਮੈਸਟਰ 5ਵਾਂ ਦੀਆਂ ਵਿਦਿਆਰਥਣਾਂ ਡੌਲੀ ਨੇ ਪਹਿਲਾ ਅਤੇ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਤਿੰਦਰ ਕੌਰ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media