ਸਾਲ 1997 ‘ਚ ਯੂਨੀਵਰਸਿਟੀ ਨੇ ਦਿੱਤੀ ਸੀ ਦਲੀਪ ਕੁਮਾਰ ਨੂੰ ਆਨਰਜ਼ ਕਾਜ਼ਾ ਡਿਗਰੀ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਾਰਤ ਦੇ ਪ੍ਰਸਿੱਧ ਅਦਾਕਾਰ ਅਤੇ ਫਿਲਮ ਇੰਡਸਟਰੀ ਵਿਚ ਨਵੀਆਂ ਉਸਾਰੂ
ਪਿਰਤਾਂ ਪਾਉਣ ਵਾਲੇ ਸ਼੍ਰੀ ਦਲੀਪ ਕੁਮਾਰ ਦੇ ਬੀਤੇ ਦਿਨੀਂ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ ਕਰਦਿਆਂ ਕਲਾ ਜਗਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ।ਇਥੇ ਵਰਣਨਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਸ ਸਖਸ਼ੀਅਤ ਨਾਲ ਡੂੰਘਾ ਸਬੰਧ ਰਿਹਾ ਹੈ। ਯੂਨੀਵਰਸਿਟੀ ਵੱਲੋਂ 3 ਮਈ 1997 ਨੂੰ ਹੋਈ 23ਵੀਂ ਸਾਲਾਨਾ ਕਨਵੋਕੇਸ਼ਨ ਮੌਕੇ ਸ਼੍ਰੀ ਦਲੀਪ ਕੁਮਾਰ ਨੂੰ ਉਨ੍ਹਾਂ ਵੱਲੋਂ ਕਲਾ ਦੇ ਖੇਤਰ ਵਿਚ ਪਾਏ ਯੋਗਦਾਨ ਅਤੇ ਪ੍ਰਾਪਤੀਆਂ ਸਦਕਾ ਡਾਕਟਰ ਆਫ ਫਿਲਾਸਫੀ (ਆਨਰਜ਼ ਕਾਜ਼ਾ) ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਇਸ ਉਘੀ ਸਖਸ਼ੀਅਤ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਕਲਾ ਜਗਤ ਵਿਚ ਹੁਣ ਵੀ ਅਦਾਕਾਰੀ ਦੇ ਖੇਤਰ ਵਿਚ ਨੌਜੁਆਨ ਪੀੜ੍ਹੀ ਉਨ੍ਹਾਂ ਦੀ ਅਦਾਕਾਰੀ ਦੀ ਕਾਇਲ ਹੈ ਅਤੇ ਉਨਾਂ੍ਹ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਕੋਸ਼ਿਸ਼ ਕਰਦੀ ਹੈ।ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਮੁਖੀ, ਪ੍ਰੋ. ਸੁਖਪੀ੍ਰਤ ਸਿੰਘ, ਸਟਾਫ ਅਤੇ ਵਿਦਿਆਰਥੀਆਂ ਨੇ ਵੀ ਸ਼੍ਰੀ ਦਲੀਪ ਕੁਮਾਰ ਦੇ ਅਕਾਲੇ ਚਲਾਣੇ `ਤੇ ਦੁੱਖ ਪ੍ਰਗਟ ਕੀਤਾ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media