Sunday, September 27, 2026

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਖਰੀ ਮਿਤੀ 15 ਜੁਲਾਈ

ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ ਲਈ 15 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ।
                   ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇਨ ਵੈਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ, ਡਿਪਲੋਮਾ ਇਨ ਗ੍ਰਾਫਿਕਸ ਅਤੇ ਵੈਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਸ਼ਾਮਿਲ ਹਨ ਜਦੋਂਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇਨ ਵੈਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇਨ ਕੰਪਿਊਟਰ ਬੇਸਿਕ ਕੰਸੈਪਟਸ, ਸਰਟੀਫਿਕੇਟ ਕੋਰਸ ਇਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਆਦਿ ਕੋਰਸ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲ ਮਿਤੀ 15 ਜੁਲਾਈ 2021 ਤੱਕ www.gndu.ac.in/lifelong/default.aspx ਵੈਬਸਾਈਟ ‘ਤੇ ਕਰਵਾ ਸਕਦੇ ਹਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …