Wednesday, June 17, 2026

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।
                       ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ।ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਨਾਮ ਕਰਦਿਆਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਾਉਣ।
                    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਨਿਰਵੈਲ ਸਿੰਘ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …