Thursday, April 30, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 555 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-34 ਦੇ ਕੀਤੇ ਚਲਾਨ

ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 555 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 34 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                    ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …