Monday, December 23, 2024

ਜਿਲ੍ਹਾ ਕੋਰਟ ਕੰਪਲੈਕਸ ‘ਚ ਅੱਜ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
                 ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ, ਨੇ ਦੱਸਿਆ ਕਿ ਅੱਜ 10 ਜੁਲਾਈ ਨੂੰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
                  ਉਨ੍ਹਾਂ ਦੱਸਿਆ ਕਿ ਨੈਸਨਲ ਲੋਕ ਅਦਾਲਤ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ।ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …