ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਨਣ ‘ਤੇ ਟਰੱਕ ਯੂਨੀਅਨਾਂ ਮੁੜ ਬਹਾਲ ਕਰਾਂਗੇ – ਲੌਂਗੋਵਾਲ, ਝੂੰਦਾ
ਧੂਰੀ, 10 ਜੂਲਾਈ (ਪ੍ਰਵੀਨ ਗਰਗ) – ਸ਼੍ਰੌਮਣੀ ਅਕਾਲੀ ਦਲ (ਬ) ਵੱਲੋਂ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਪਿੰਡ ਭਸੌੜ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗਮਦੂਰ ਸਿੰਘ ਜਵੰਧਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦਾ ਜ਼ਿਲਾ੍ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।
ਅੱਜ ਧੂਰੀ ਵਿਖੇ ਕਰਵਾਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਅਨੇਕਾਂ ਸੀਨੀਅਰ ਲੀਡਰ ਜਿੰਨਾਂ੍ਹ ਵਿੱਚ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾ, ਹਲਕਾ ਇੰਚਾਰਜ਼ ਹਰੀ ਸਿੰਘ, ਪਾਰਟੀ ਦੇ ਕੌਮੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਅਤੇ ਅਕਾਲੀ ਆਗੂ ਸਿਮਰਪ੍ਰਤਾਪ ਸਿੰਘ ਬਰਨਾਲਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਉਹਨਾਂ ਨੇ ਗਮਦੂਰ ਸਿੰਘ ਜਵੰਧਾ ਦੀ ਹੋਈ ਇਸ ਨਿਯੁੱਕਤੀ ਨੂੰ ਪਾਰਟੀ ਲਈ ਲਾਹੇਬੰਦ ਦੱਸਦਿਆਂ ਜਵੰਧਾ ਦਾ ਸਵਾਗਤ ਕੀਤਾ।ਉਨਾਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ 2022 ਵਿੱਚ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਨਣਾ ਤੈਅ ਹੈ ਅਤੇ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਨਣ ‘ਤੇ ਪੰਜਾਬ ਵਿੱਚ ਮੁੜ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ।ਜਵੰਧਾ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੰੁ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ।ਹਾਜ਼ਰ ਅਕਾਲੀ ਆਗੂਆਂ ਅਤੇ ਟਰਾਂਸਪੋਰਟ ਖੇਤਰ ਨਾਲ ਸਬੰਧਤ ਪਤਵੰਤਿਆਂ ਨੇ ਹਾਰ ਪਾ ਕੇ ਜਵੰਧਾ ਦਾ ਸਨਮਾਨ ਕੀਤਾ।
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਾਬਕਾ, ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਪਰਮਜੀਤ ਸਿੰਘ ਪ੍ਰਧਾਨ ਪੰਜਾਬ ਟਰੱਕ ਯੂਨੀਅਨ ਆਦਿ ਨੇ ਵੀ ਜਵੰਧਾ ਦੀ ਨਿਯੁੱਕਤੀ ਦਾ ਸਵਾਗਤ ਕੀਤਾ।
ਇਸ ਮੌਕੇ ਟਰੱਕ ਯੂਨੀਅਨ ਦੇ ਆਗੂ ਰਹੇ ਹਰਦੇਵ ਸਿੰਘ, ਕਮਲ ਸਿੰਘ, ਮਨੋਜ ਸ਼ਰਮਾ, ਪਵਨਜੀਤ ਸਿੰਘ, ਅਜੀਤ ਸਿੰਘ ਪ੍ਰਧਾਨ ਗੁਰੂਦੁਆਰਾ ਕਮੇਟੀ, ਚਰਨਜੀਤ ਚੰਨੀ ਅਤੇ ਮੱਘਰ ਸਿੰਘ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …