ਅੰਮ੍ਰਿਤਸਰ, 10 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮੇਹਨਤ ਸਦਕਾ ਸ੍ਰੀਮਤੀ ਨੀਰੂ ਓਹਰੀ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ ਵਜੋਂ ਪਦਉਨਤ ਕੀਤਾ ਗਿਆ।ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਉਚੇਚੇ ਤੌਰ ‘ਤੇ ਸ੍ਰੀਮਤੀ ਨੀਰੂ ਓਹਰੀ ਨੂੰ ਤਰੱਕੀ ਪੱਤਰ ਅਤੇ ਵਧਾਈ ਦੇਣ ਲਈ ਪਹੁੰਚੇ, ਕਿਉਂਜੋ ਕਿ ਉਹ ਚੱਲ ਫਿਰ ਨਹੀਂ ਸਕਦੇ ਹਨ।
ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਨੇ ਕਰਮਚਾਰੀ ਦੀ ਤਰੱਕੀ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਅਤੇ ਹੋਰ ਉਚ ਅਧਿਕਾਰੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਆਸ ਪ੍ਰਗਟਾਈ ਕਿ ਵਾਈਸ ਚਾਂਸਲਰ ਡਾ. ਜਸਪਾਲ ਸੰਧੂ ਦੇ ਸਹਿਯੋਗ ਸਦਕਾ ਭਵਿੱਖ ਵਿਚ ਹੋਰ ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਹੋਰ ਵਿਕਾਸ ਦੇ ਕੰਮ ਹੁੰਦੇ ਰਹਿਣਗੇ। ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਜੋ ਇਸ ਮੌਕੇ ‘ਤੇ ਹਾਜ਼ਰ ਨਹੀਂ ਹੋ ਸਕੇ ਨੇ ਵੀ ਟੈਲੀਫੋਨ ‘ਤੇ ਵਾਈਸ ਚਾਂਸਲਰ ਸਾਹਿਬ ਅਤੇ ਰਜਿਸਟਰਾਰ ਸਾਹਿਬ ਦਾ ਇਸ ਉਦਮ ਲਈ ਧੰਨਵਾਦ ਕੀਤਾ। ਤਰੱਕੀ ਪ੍ਰਾਪਤ ਕਰਮਚਾਰੀ ਸ੍ਰੀਮਤੀ ਨੀਰੂ ਉਹਰੀ ਨੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਅਤੇ ਉਚ ਅਧਿਕਾਰੀਆਂ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਜਗੀਰ ਸਿੰਘ, ਹਰਜਿੰਦਰ ਸਿੰਘ, ਸੰਤੋਸ਼ ਕੁਮਾਰੀ, ਹਰਦੀਪ ਸਿੰਘ, ਜਸਜੀਤ ਸਿੰਘ ਕਟਾਰੀਆ, ਰਜਿੰਦਰ ਕੁਮਾਰ, ਪਾਇਲ, ਰੁਪਿੰਦਰ ਕੌਰ, ਅਮਿਤਾ ਅਰੋੜਾ, ਨਿਹਾਰਕਾ, ਰੀਤੂ, ਹਰਤਿੰਦਰ ਨੇ ਵੀ ਨੀਰੂ ਓਹਰੀ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …