ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ
ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਅਤੇ ਐਲ.ਆਈ.ਸੀ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ।ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 82 ਪ੍ਰਾਰਥੀਆਂ ਨੇ ਭਾਗ ਲਿਆ।ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
ਇਸੇ ਦੌਰਾਨ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਯਤਨਾਂ ਸਦਕਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਪ੍ਰਾਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦਫ਼ਤਰੀ ਸਮੇਂ ਦੌਰਾਨ ਤਿਆਰੀ ਕਰ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media