Monday, December 23, 2024

ਕੈਬਨਿਟ ਸਬ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ

ਸਮਰਾਲਾ, 10 ਜੁਲਾਈ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਿਆਂ ਜੰਗਲਾਤ ਮਹਿਕਮੇਂ ਵਿੱਚ ਕੱਚੇ ਤੇ ਠੇਕੇ ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।ਜਥੇਬੰਦੀ ਵਲੋਂ 8 ਜੁਲਾਈ ਤੋਂ 10 ਜੁਲਾਈ ਤੱਕ ਕੈਬਨਿਟ ਸਬ ਕਮੇਟੀ ਦੀ ਕੀਤੀ ਗਈ ਰਿਪੋਰਟ ਦੀਆਂ ਕਾਪੀਆਂ ਸਾੜਨ ਦੀ ਜਿੰਮੇਵਾਰੀ ਵਰ ਵਰਕਰਾਂ ਨੂੰ ਸੌਂਪੀ ਗਈ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਹਰਜੀਤ ਕੌਰ ਸਮਰਾਲਾ ਨੇ ਕਿਹਾ ਕਿ ਜਿਸ ਦੀ ਪਹਿਲੀ ਕੜ੍ਹੀ ਵਜੋਂ ਅੱਜ ਤੋਂ ਸਬ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਸਮਰਾਲਾ ਰੇਂਜ ਦੀ ਗੜ੍ਹੀ ਨਰਸਰੀ ਵਿੱਚ ਸਾੜ ਕੇ ਹਜਾਰਾਂ ਮੁਲਾਜ਼ਮਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਹੈ।21 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਕੱਚੇ, ਮਾਣ ਭੱਤੇ, ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਪੰਜਾਬ ਦੇ ਸਾਰੇ ਮੁਲਾਜ਼ਮ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਵਰਕਰਾਂ ਨੂੰ ਰੈਗੂਲਰ ਕਰਨ ਦੀ ਬਜ਼ਾਏ, ਦਸ ਸਾਲ ਦੀ ਸੇਵਾ ਦੀਆਂ ਸ਼ਰਤਾਂ ਲਵਾਉਣ, ਵਿਭਾਗੀ ਸੈਕਸ਼ਨ ਖ਼ਾਲੀ ਪਈਆਂ ਅਸਾਮੀਆਂ ਤੇ ਉਮੀਦਵਾਰਾਂ ਨੂੰ ਰੈਗੂਲਰ ਕਰਨ, ਮਹਿਕਮੇ ਦੀ ਆਰਥਿਕ ਦਸ਼ਾ ਅਨੁਸਾਰ ਰੈਗੂਲਰ ਕਰਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ-ਸ਼ਰਤਾਂ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਫੈਲ ਚੁੱਕਾ ਹੈ।ਵੀਹ-ਵੀਹ ਸਾਲਾਂ ਤੋਂ ਪੱਕਾ ਹੋਣ ਦੀ ਉਡੀਕ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਜਥੇਬੰਦੀ ਨੇ ਦਿਨ ਰਾਤ ਇਕ ਕਰਨ ਦਾ ਫੈਸਲਾ ਕੀਤਾ ਹੈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਵਰਕਰਾਂ ਨੂੰ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ।
                           ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਭਾਗ ਖਾਂ, ਚੇਅਰਮੈਨ ਬਲਜੀਤ ਸਿੰਘ ਪੱਪੂ, ਜ਼ਿਲ੍ਹਾ ਸਕੱਤਰ ਸਿਮਰਨਜੀਤ ਸਿੰਘ ਬੌਂਦਲੀ, ਮੀਤ ਪ੍ਰਧਾਨ ਰਵੀ, ਰੇਂਜ ਪ੍ਰਧਾਨ ਲਖਵੀਰ ਸਿੰਘ, ਪ੍ਰੈਸ ਸਕੱਤਰ ਜਗਵੀਰ ਸਿੰਘ, ਬਲਕਾਰ ਰਾਮ, ਹਰਜੀਤ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਪਿੰਕੀ, ਰਜਿੰਦਰ ਕੌਰ, ਨਰਿੰਦਰ ਸਿੰਘ, ਪ੍ਰਗਟ ਸਿੰਘ, ਹਰਦੀਪ ਸਿੰਘ, ਅਜੈ, ਸੂਰਜ ਰਜਿੰਦਰ ਸਿੰਘ ਆਦਿ ਵਰਕਰ ਸ਼ਾਮਲ ਹੋਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …