ਹੁਸਨਪ੍ਰੀਤ ਕੌਰ ਨੇ ਪਹਿਲਾ, ਕਮਲਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ
ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਵਿਜੈ ਰਾਣੀ ਨੇ ਦਿੱਤੀ।
ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਗਤੀਵਿਧੀ ਇੰਚਾਰਜ਼ ਜਸਵੀਰ ਕੌਰ ਅਤੇ ਪੰਜਾਬੀ ਅਧਿਆਪਕਾ ਹਰਦੀਪ ਕੌਰ ਦੀ ਪ੍ਰੇਰਨਾ ਸਦਕਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਲੋਗਨ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਲੋਗਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬਾਰ੍ਹਵੀਂ ਜਮਾਤ ਦੀ ਹੁਸਨਪ੍ਰੀਤ ਕੌਰ ਨੇ, ਦੂਜਾ ਸਥਾਨ ਨੌਂਵੀਂ ਜਮਾਤ ਦੀ ਕਮਲਦੀਪ ਕੌਰ ਅਤੇ ਤੀਜਾ ਸਥਾਨ ਬਾਰ੍ਹਵੀਂ ਜਮਾਤ ਦੀ ਹੀ ਨਵਜੋਤ ਕੌਰ ਨੇ ਪ੍ਰਾਪਤ ਕੀਤਾ।
ਸਕੂਲ ਪ੍ਰਿੰਸੀਪਲ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥਣਾਂ ਨੂੰ ਮੁਕਾਰਬਾਦ ਦਿੱਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …