ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਤਜ਼ੱਰਿਬਆਂ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ।ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ।ਇਸੇ ਤਰਜ਼ ‘ਤੇ ਦੋ ਬਹੁਤ ਹੀ ਡੂੰਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫਿਲਮਾਂ ਰਲੀਜ਼ ਤੋਂ ਪਹਿਲਾਂ ਹੀ ਚਰਚਾ ਵਿੱਚ ਹਨ।
ਦਿੱਵਿਆ ਫਿਲਮਜ਼ ਐਂਟਰਟੇਨਮੈਂਟ ਵਲੋਂ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ ਨਿਰਦਸ਼ਿਤ ਇਨ੍ਹਾਂ ਦੋ ਫਿ਼ਲਮਾਂ ‘ਚੋਂ ਇੱਕ ਫਿਲਮ ਪੰਜਾਬੀ ਹੈ ਜਿਸ ਦਾ ਨਾਂ ‘ਦਾ ਸਾਇਲੈਂਸ ਆਫ਼ ਲਾਇਨਜ਼’ ਹੈ ਜੋ ਇੱਕ ਸੱਚੀ ਘਟਨਾ ਤੋਂ ਪ੍ਰੇਰਿਤ ਹੈ।ਇਸ ਫਿਲਮ ਨੂੰ ਨਿਰਮਾਤਾ ਨੇ ਅੰਗਰੇਜ਼ੀ ਸਮੇਤ ਸੱਤ ਭਾਸ਼ਾਵਾਂ ਵਿੱਚ ਰਿਲੀਜ਼ ਕਰਨਾ ਹੈ।ਇਸ ਫਿਲਮ ਦੀ ਸ਼ੂਟਿੰਗ ਵਿਦੇਸ਼ਾਂ ਵਿੱਚ ਕੀਤੀ ਗਈ ਹੈ।ਨਿਰਮਾਤਾ ਨਿਰਦੇਸ਼ਕ ਦਾ ਕਹਿਣਾ ਹੈ ਕਿ ਇਹ ਫਿਲਮ ਦਰਸ਼ਕਾਂ ਨੂੰ ਇੱਕ ਬਹੁਤ ਵੱਡਾ ਸੁਨੇਹਾ ਦੇਵੇਗੀ।
ਦੂਜੀ ਫਿਲਮ ‘ ਸੀਜ਼ਰ-ਦਾ ਕੈਂਚੀ ’ ਬਾਰੇ ਗੱਲ ਕਰਦਿਆਂ ਵਿਕਰਮ ਸੰਧੂ ਨੇ ਕਿਹਾ ਕਿ ਇਹ ਫਿਲਮ ਹਿੰਦੀ ਭਾਸ਼ਾ ਵਿੱਚ ਹੈ ਜੋ ਡਰਾਉਣੇ ਵਿਸ਼ੇ ‘ਤੇ ਅਧਾਰਤ ਕਹਾਣੀ ਨੂੰ ਕਾਮੇਡੀ ਦਾ ਤੜਕਾ ਹੈ।ਇਸ ਫਿਲਮ ਦੀ ਕਹਾਣੀ ਵਿਕਰਮ ਸੰਧੂ ਨੇ ਲਿਖੀ ਹੈ ਤੇ ਸਕਰੀਨ ਪਲੇਅ ਤੇ ਡਾਇਲਾਗ ਨੀਰਜ਼ ਸ਼ਰਮਾ ਨੇ ਲਿਖੇ ਹਨ।
ਜਿਕਰਯੋਗ ਹੈ ਕਿ ਇਸ ਫਿਲਮ ਵਿੱਚ ਪੰਜਾਬੀ ਸਿਨਮੇ ਦੇ ਦਿੱਗਜ਼ ਅਦਾਕਾਰ ਹੌਬੀ ਧਾਲੀਵਾਲ ਦਾ ਬੇਟਾ ਜੈ ਸਿੰਘ ਧਾਲੀਵਾਲ ਬਾਲੀਵੁੱਡ ਵੱਲ ਕਦਮ ਵਧਾਵੇਗਾ।ਇਸ ਤੋਂ ਇਲਾਵਾ ਸੁਰਾਂ ਦੇ ਸਿਕੰਦਰ ਮਰਹੂਮ ਫ਼ਨਕਾਰ ‘ਸਰਦੂਲ ਸਿਕੰਦਰ ਦੇ ਬੇਟੇ ਵੀ ਬਾਲੀਵੁੱਡ ਸੰਗੀਤਕ ਪਰਿਵਾਰਾਂ ਦਾ ਹਿੱਸਾ ਬਣਨ ਜਾ ਰਹੇ ਹਨ।ਇਸ ਫਿਲਮ ‘ਚ ਪਾਕਿਸਤਾਨੀ ਆਵਾਜ਼ਾਂ ਵੀ ਦਰਸ਼ਕਾਂ ਨੂੰ ਕੀਲਣ ਦੇ ਸਮਰੱਥ ਹੋਣਗੀਆਂ।ਦਿੱਵਿਆ ਫ਼ਿਲਮਜ਼ ਇੱਕ ਪ੍ਰੋਡਕਸ਼ਨ ਹਾਊਸ ਹੈ ਜੋ ਭਾਰਤ ਅਤੇ ਯੂਰਪ ਵਿੱਚ ਸਥਾਪਿਤ ਹੈ।ਇਸ ਹਾਊਸ ਨਾਲ ਚੰਗੀ ਸੋਚ ਵਾਲੇ ਤਜ਼ੱਰਬੇਕਾਰ ਨਿਰਮਾਤਾ ਨਿਰਦੇਸ਼ਕ ਤੇ ਤਕਨੀਕੀ ਕਲਾਕਾਰ ਜੁੜੇ ਹੋਏ ਹਨ।ਮਨੋਰੰਜਨ ਭਰੇ ਸਿਹਤਮੰਦ ਸਿਨਮੇ ਦੀ ਉਸਾਰੀ ਕਰਨਾ ਹੀ ਇਸ ਦਾ ਮੁੱਖ ਉਦੇਸ਼ ਹੈ।11072021
ਹਰਜਿੰਦਰ ਸਿੰਘ ਜਵੰਦਾ
ਮੋ – 94638 28000