Tuesday, August 4, 2026

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

29 ਜੁਲਾਈ ਨੂੰ ਪਟਿਆਲਾ ’ਚ ਮੁੱਖ ਮੰਤਰੀ ਦੇ ਮਹਿਲ ਘੇਰਨ ਲਈ ਸ਼ਮੂਲੀਅਤ ਦੀ ਅਪੀਲ

ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 8 ਜੁਲਾਈ ਨੂੰ ਸਮਰਾਲਾ ਵਿੱਚ ਕੀਤੇ ਅਰਥੀ ਫੂਕ ਮੁਜਹਾਰੇ ਦੀ ਪੜਚੋਲ ਕੀਤੀ ਗਈ।ਪੈਨਸ਼ਨਰਾਂ ਦੇ ਭਖਦੇ ਮਸਲੇ ਵਿਚਾਰੇ ਗਏ, ਜਿਨ੍ਹਾਂ ਵਿੱਚ ਪੈਨਸ਼ਨਰਾਂ ਨੂੰ ਪੇਅ ਬੈਂਡ ਦੇਣਾ, ਪੇਅ ਸਕੇਲ ਸੋਧਣਾ, ਪੈਨਸ਼ਨਰਾਂ ਨੂੰ ਬਿਜਲੀ ਵਰਤੋਂ ਦੀ ਰਿਆਇਤ ਦੇਣਾ, ਮੈਡੀਕਲ ਭੱਤਾ 2000 ਰੁਪਏ ਕਰਨਾ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਏਰੀਅਰ ਦੇਣ ਸਬੰਧੀ ਮੈਨੇਜਮੈਂਟ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ।
                       ਬਿਜਲੀ ਬੋਰਡ ਦੇ ਸਮੁੱਚੇ ਪੈਨਸ਼ਨਰਾਂ ਵਲੋਂ 29 ਜੁਲਾਈ ਨੂੰ ਪਟਿਆਲਾ ਵਿੱਚ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਮੋਤੀ ਮਹਿਲ ਘੇਰਨ ਦੀਆਂ ਤਿਆਰੀਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ।ਇਸ ਧਰਨੇ ਲਈ ਮੰਡਲ ਸਮਰਾਲਾ ਤੋਂ ਪੈਨਸ਼ਨਰ ਦੋ ਬੱਸਾਂ ਭਰ ਕੇ ਲੈ ਕੇ ਜਾਣਗੇ।ਜਿਨ੍ਹਾਂ ਵਿੱਚ ਇੱਕ ਬੱਸ ਕੋਹਾੜਾ ਤੋਂ ਅਤੇ ਇੱਕ ਬੱਸ ਮਾਛੀਵਾੜਾ ਤੋਂ 8 ਵਜੇ ਸਵੇਰੇ ਚੱਲੇਗੀ।ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਮੋਹਣ ਸਿੰਘ ਮਾਂਗਟ, ਪ੍ਰੇਮ ਕੁਮਾਰ ਸਰਕਲ ਆਗੂ, ਗੁਰਮੁੱਖ ਸਿੰਘ, ਹਰਪਾਲ ਸਿੰਘ ਸਿਹਾਲਾ, ਮੋਹਣ ਸਿੰਘ ਜੱਸੀ, ਪਵਨ ਕੁਮਾਰ, ਦਰਸ਼ਨ ਸਿੰਘ ਕੈਸ਼ੀਅਰ, ਪ੍ਰੇਮ ਚੰਦ ਭਲਾ ਲੋਕ, ਕੁਲਵੰਤ ਸਿੰਘ ਜੱਗੀ ਪ੍ਰਧਾਨ, ਰਜਿੰਦਰ ਵਡੇਰਾ ਆਦਿ ਹਾਜ਼ਰ ਸਨ।
                  ਅਖੀਰ ਵਿੱਚ ਸਕਿੰਦਰ ਸਿੰਘ ਪ੍ਰਧਾਨ ਵਲੋਂ ਮੀਟਿੰਗ ’ਚ ਪਹੁੰਚਣ ‘ਤੇ ਸਾਰਿਆ ਦਾ ਧੰਨਵਾਦ ਕੀਤਾ ਅਤੇ 29 ਜੁਲਾਈ ਦੇ ਪਟਿਆਲਾ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਗਈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …