Sunday, February 22, 2026

ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

8 ਬੈਂਚਾਂ ਨੇ 3,30,06,067 ਰੁਪਏ ਦੇ ਅਵਾਰਡ ਸੁਣਾਏ

ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਦੌਰਾਨ 8 ਬੈਂਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 1342 ਕੇਸਾਂ ਵਿਚੋਂ 1029 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆਂ 3,30,06,067 ਰੁਪਏ ਦੇ ਅਵਾਰਡ ਸੁਣਾਏ ਗਏ।
                       ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਕੇਸਾਂ ਦੀ ਸੁਣਵਾਈ ਲਈ ਨਵਾਂਸ਼ਹਿਰ ਵਿਖੇ 7 ਅਤੇ ਬਲਾਚੌਰ ਵਿਖੇ ਇਕ ਬੈਂਚ ਲਗਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਾਧਿਕਾ ਪੁਰੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ ਅਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ ਵੱਲੋਂ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।
                   ਇਨ੍ਹਾਂ ਦੇ ਨਾਲ ਮੈਂਬਰ ਦੇ ਤੌਰ ’ਤੇ ਐਡਵੋਕੇਟ ਐਸ.ਐਸ ਝਿੱਕਾ, ਜਸ਼ਨਦੀਪ, ਐਮ.ਪੀ ਨਈਅਰ, ਸਪਨਾ ਜੱਗੀ, ਅਨਿਲ ਕਟਾਰੀਆ, ਸੁਰੇਸ਼ ਕਟਾਰੀਆ, ਅਮਰਦੀਪ ਕੌਸ਼ਲ, ਹਰਿੰਦਰ ਕੌਰ, ਪਰਵੇਸ਼ ਕਪੂਰ, ਸੰਤੋਸ਼ ਸਿੰਘ ਬੰਗੜ, ਬਰਿੰਦਰਜੀਤ ਸਿੰਘ, ਯੁੱਧਵੀਰ ਬਜਾਜ, ਗੁਲਸ਼ਨ ਕੁਮਾਰ ਰਾਣਾ, ਸੁਖਰਾਜ ਕੌਰ, ਦਿਨੇਸ਼ ਭਾਰਦਵਾਜ ਅਤੇ ਦੀਪਕ ਸ਼ਰਮਾ ਸ਼ਾਮਲ ਸਨ।
                 ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾ ਦੇ ਕੇਸ, ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿਚ ਨਾ ਚੱਲਦਾ ਹੋਵੇ, ਪਰੰਤੂ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) ’ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਇਆ ਜਾ ਸਕਦਾ ਹੈ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …