Sunday, February 22, 2026

ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 12,13 ਤੇ 14 ਜੁਲਾਈ ਨੂੰ ਲਾਭਪਾਤਰੀਆਂ ਨੂੰ

ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲੇਗੀ ਸਹੂਲਤ-ਡੀ.ਸੀ

ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ 12, 13 ਅਤੇ 14 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮਿਤੀ 12 ਜੁਲਾਈ ਸਬ-ਡਵੀਜ਼ਨ ਬੰਗਾ ਦੇ ਪਿੰਡ ਲਧਾਣਾ ਝਿੱਕਾ, ਖਟਕੜ ਕਲਾਂ, ਖਮਾਚੋਂ, ਗੁਣਾਚੌਰ ਤੇ ਗੋਬਿੰਦਪੁਰ ਵਿਖੇ ਅਤੇ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲੱਗਣਗੇ।
                    ਉਨ੍ਹਾਂ ਦੱਸਿਆ ਕਿ ਮਿਤੀ 13 ਜੁਲਾਈ ਨੂੰ ਸਬ-ਡਵੀਜ਼ਨ ਬੰਗਾ ਦੇ ਪਿੰਡਾਂ ਨੂਰਪੁਰ, ਘੁੰਮਣਾਂ, ਮਹਿਲ ਗਹਿਲਾਂ, ਮੱਲੂ ਪੋਤਾ ਤੇ ਤਾਹਰਪੁਰ, ਸਬ-ਡਵੀਜ਼ਨ ਨਵਾਂਸ਼ਹਿਰ ਦੇ ਪਿੰਡ ਅਮਰਗੜ੍ਹ, ਔੜ, ਭੌਰਾ, ਚੱਕ ਦਾਨਾਂ ਅਤੇ ਪੱਲੀਆਂ ਖੁਰਦ ਅਤੇ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
               ਉਨ੍ਹਾਂ ਦੱਸਿਆ ਕਿ ਮਿਤੀ 14 ਜੁਲਾਈ ਨੂੰ ਕੇਵਲ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਸੜੋਆ, ਰੱਤੇਵਾਲ, ਟੌਂਸਾ, ਉਧਨਵਾਲ ਤੇ ਆਸਰੋਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲੱਗਣਗੇ।
              ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਆ ਕੇ ਆਪਣੇ ਈ-ਕਾਰਡ ਜ਼ਰੂਰ ਬਣਵਾਉਣ।ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ ਇਹ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਸਬੰਧਤ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹ ਲਾਭਪਾਤਰੀਆਂ ਨੂੰ ਇਨ੍ਹਾਂ ਕੈਂਪਾਂ ਵਿਚ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਉਨ੍ਹਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …