2022 ‘ਚ ਮੁੜ ਸੱਤਾ ਵਿੱਚ ਆਉਣ ਦਾ ਕੀਤਾ ਦਾਅਵਾ
ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕੈਪਟਨ ਸਰਕਾਰ ਦੇ ਪਿੱਛਲੇ ਚਾਰ ਸਾਲਾਂ
ਦੀਆਂ ਪ੍ਰਾਪਤੀਆਂ ਗਿਣਾਉਂਦਿਆ ਅਗਾਮੀ ਵਿਧਾਨ ਸਭਾ ਚੋਣਾਂ 2022 ‘ਚ ਕੈਪਟਨ ਸਰਕਾਰ ਮੁੜ ਸੱਤਾ ਵਿੱਚ ਆਉਣ ਦਾ ਦਾਅਵਾ ਕੀਤਾ ਹੈ।ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੇ 2017 ਦੀਆਂ ਚੋਣਾਂ ਸਮੇਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਵਿਚੋਂ 80 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਰਹਿੰਦੇ ਵਾਅਦੇ ਵੀ ਇਸੇ ਕਾਰਜ਼ਕਾਲ ਦੌਰਾਨ ਹੀ ਪੁਰੇ ਕਰਨਗੇ।ਸਾਜਨ ਕਾਂਗੜਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਸ਼ਗਨ ਸਕੀਮ ਦੀ ਰਾਸ਼ੀ 51000/- ਪੈਨਸ਼ਨ 1500/- ਲਗਾਤਾਰ ਸੱਸਤਾ ਰਾਸ਼ਨ ਸਕੀਮ ਮੁਹੱਈਆ ਕਰਵਾਉਣ, ਮਕਾਨ ਮੁਰੰਮਤ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫੀ ਲਈ ਹਜ਼ਾਰਾਂ ਕਰੋੜ ਰੁਪਏ ਜਾਰੀ ਕਰਕੇ ਵੱਡੀ ਰਾਹਤ ਦਿੱਤੀ ਹੈ।ਦੂਜੇ ਪਾਸੇ ਪੰਜਾਬ ਵਿਚੋਂ ਵੱਡੇ ਨਸ਼ਾ ਤਸਕਰ ਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਨਸ਼ਿਆਂ ਦਾ ਲੱਕ ਤੋੜ ਕੇ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਕੀਤੀ ਹੈ।
ਉਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੇ ਦੋਸ਼ੀਆਂ ਨੂੰ ਮੁੱਖ ਮੰਤਰੀ ਸਲਾਖਾਂ ‘ਚ ਬੰਦ ਕਰਨਗੇ।ਉਨ੍ਹਾਂ ਹੋਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੋਕਪ੍ਰਿਯਤਾ ਦੇਖ ਕੇ ਵਿਰੋਧੀ ਪਾਰਟੀਆਂ ਦੇ ਆਗੂ ਪੂਰੀ ਤਰ੍ਹਾਂ ਬੁਖਲਾ ਗਏ ਹਨ।
Punjab Post Daily Online Newspaper & Print Media