Friday, October 16, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭੱਟੀਵਾਲ ਕਲਾਂ ‘ਚ ਸਲੋਗਨ ਮੁਕਾਬਲੇ

ਸੁਖਵੀਰ ਕੌਰ ਦਾ ਪਹਿਲੇ, ਖੁਸ਼ਪ੍ਰੀਤ ਕੌਰ ਦੂਜੇ ਤੇ ਅੱਕੋ ਕੌਰ ਤੀਜੇ ਸਥਾਨ ‘ਤੇ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਮਨਮੋਹਨ ਸਿੰਘ ਨੇ ਦੱਸਿਆ ਕਿ ਗਤੀਵਿਧੀ ਇੰਚਾਰਜ਼ ਅਧਿਆਪਕਾ ਹਰਮੀਤ ਕੌਰ ਦੀ ਪ੍ਰੇਰਨਾ ਸਦਕਾ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਲੋਗਨ ਮੁਕਾਬਲੇ ਵਿੱਚ ਹਿੱਸਾ ਲਿਆ।ਸਲੋਗਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਨੌਂਵੀਂ ਜਮਾਤ ਦੀ ਸੁਖਵੀਰ ਕੌਰ, ਦੂਜਾ ਸਥਾਨ ਦਸਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ ਅਤੇ ਤੀਜਾ ਸਥਾਨ ਦਸਵੀਂ ਜਮਾਤ ਦੀ ਅੱਕੋ ਕੌਰ ਨੇ ਪ੍ਰਾਪਤ ਕੀਤਾ।
                 ਪ੍ਰਿੰਸੀਪਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਅੱਗੇ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …