Friday, October 16, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨ ਪ੍ਰਾਪਤ ਕੀਤੇ। ਇਸ ਅਕਾਦਮਿਕ ਸ਼ੈਸ਼ਨ ’ਚ ਰਣਜੀਤ ਕੌਰ ਨੇ 73, ਅਮਨਦੀਪ ਕੌਰ ਨੇ 68, ਪ੍ਰਭਜੀਤ ਕੌਰ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜ਼ਾ ਸਥਾਨ ਹਾਸਲ ਕੀਤਾ।
ਕਾਲਜ ਦੀਆਂ ਇਨ੍ਹਾਂ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪਿ੍ਰੰਸੀਪਲ ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
                   ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਅਤੇ ਅਗਾਂਹ ਭਵਿੱਖ ’ਚ ਉਚ ਸਥਾਨ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …