ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਅਤੇ ਜ਼ਿਲ੍ਹਾ ਤੇ
ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਬਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ ਰਾਹੋਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਸੀਨੀਅਰ ਨਾਗਰਿਕ ਨੇ ਮਿਤੀ 29 ਦਸੰਬਰ 2007 ਤੋਂ ਬਾਅਦ ਆਪਣੀ ਸੰਪਤੀ ਕਿਸੇ ਨੂੰ ਤਬਾਦਲੇ ਹਿਬਾਨਾਮਾ ਆਦਿ ਰਾਹੀਂ ਇਸ ਸ਼ਰਤ ਉੱਪਰ ਦਿੱਤੀ ਹੋਵੇ ਕਿ ਉਹ ਸੀਨੀਅਰ ਨਾਗਰਿਕ ਦੀ ਦੇਖਭਾਲ ਕਰੇਗਾ, ਪਰੰਤੂ ਬਾਅਦ ਵਿਚ ਉਹ ਲਾਭਪਾਤਰ ਸੀਨੀਅਰ ਨਾਗਰਿਕ ਦੀ ਦੇਖਭਾਲ ਕਰਨ ਤੋਂ ਗੁਰੇਜ਼ ਕਰੇ ਤਾਂ ਉਹ ਸੀਨੀਅਰ ਨਾਗਰਿਕ ਆਪਣੀ ਸੰਪਤੀ ‘ਦਾ ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007’ ਤਹਿਤ ਵਾਪਸ ਮੰਗ ਸਕਦਾ ਹੈ।ਉਨ੍ਹਾਂ ਬਜ਼ੁਰਗਾਂ ਦੇ ਆਧਾਰ ਕਾਰਡ, ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੈਨਲ ਵਕੀਲ ਅਮਰਦੀਪ ਕੌਸ਼ਲ, ਕੈਪਟਨ ਗੁਰਦੇਵ ਸਿੰਘ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media