ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) -ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ.
ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਹਿਕਾਰੀ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਨਲਾਈਨ ਵਿਧੀ ਰਾਹੀਂ 6, 7, 8 ਅਤੇ 8ੳ ਫਾਰਮ ਡਾਊਨਲੋਡ ਕਰ ਕੇ ਆਪ ਹੀ ਵੋਟ ਬਣਵਾਉਣ, ਕੈਂਸਲ ਕਰਨ ਅਤੇ ਸੋਧ ਆਦਿ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਇਕ-ਇਕ ਵੋਟ ਬੇਹੱਦ ਮਾਅਨੇ ਰੱਖਦੀ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਬਣਾਉਣ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਜੀ.ਸੀ ਸ਼ੁਕਲਾ ਚੀਫ ਇੰਜੀਨੀਅਰ ਐਸ.ਕੇ ਗੁਪਤਾ, ਸੁਪਰਡੈਂਟ ਸੰਜੇ ਕੁਮਾਰ, ਮਜ਼ਦੂਰ ਯੂਨੀਅਰ ਦੇ ਪ੍ਰਧਾਨ ਹਰਦੀਪ ਸਿੰਘ, ਜਨਤਾ ਵਰਕਰ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਰਾਜ ਕੁਮਾਰ, ਐਸ.ਕੇ ਸ਼ਰਮਾ ਤੋਂ ਇਲਾਵਾ ਮਿੱਲ ਦਾ ਟੈਕਨੀਕਲ ਸਟਾਫ, ਨਾਨ-ਟੈਕਨੀਕਲ ਸਟਾਫ, ਅਕਾਊਂਟਸ ਬਰਾਂਚ ਦੇ ਮੁਲਾਜ਼ਮ ਤੇ ਮਿੱਲ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media