Thursday, September 17, 2026

ਸੇਵਾ ਕੇਂਦਰਾਂ ਦਾ ਸਮਾਂ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ ਕੀਤਾ ਗਿਆ ਹੈ।
                 ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ।ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ।ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਕਿਹਾ ਕਿ ਜੋ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕਿਸੇ ਕੰਮ ਲਈ ਆਉਂਦੇ ਹਨ, ਉਹ ਕੋਵਿਡ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਕਰਨ, ਮਾਸਕ ਲਗਾ ਕੇ ਆਉਂਣ ਅਤੇ ਸੇਵਾਂ ਕੇਂਦਰਾਂ ਵਿੱਚ ਵੀ ਸਮਾਜਿੱਕ ਦੂਰੀ ਬਣਾ ਕੇ ਰੱਖੀ ਜਾਵੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …