ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 14
ਜੁਲਾਈ ਨੂੰ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਗੂਗਲ ਪੇਅ, ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ, ਅਜਾਈਲ ਹਰਬਲ, ਪੁਖਰਾਜ ਅਤੇ ਐਨ.ਆਈ.ਆਈ.ਟੀ ਵੱਲੋਂ ਭਾਗ ਲਿਆ ਜਾਵੇਗਾ।ਇਸ ਰੋਜਗਾਰ ਮੇਲੇ ਵਿੱਚ ਦੱਸਵੀਂ, ਬਾਰਵੀਂ, ਗ੍ਰੈਜੁਏਟ, ਅਤੇ ਪੋਸਟ ਗ੍ਰੈਜੁਏਟ ਪ੍ਰਾਰਥੀ ਭਾਗ ਲੈ ਸਕਦੇ ਹਨ।ਇਨਾਂ ਵੱਖ-ਵੱਖ ਕੰਪਨੀਆਂ ਵੱਲੋਂ ਸੇਲਜ਼ ਐਡਵਾਈਜ਼ਰ, ਬਿਜ਼ਨੈਸ ਡਿਪਲੈਪਮੈਂਟ ਮੈਨੇਜਰ, ਕਸਟਮਰ ਸਪੋਰਟ ਐਗਜੀਕਿਊਟਿਵ ਅਤੇ ਹੋਰ ਵੱਖ-ਵੱਖ ਅਸਾਮੀਆਂ ਲਈ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਜਾਵੇਗੀ।
ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਪ੍ਰਾਰਥੀ ਇਸ ਰੋਜਗਾਰ ਮੇਲੇ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ 14 ਜੁਲਾਈ ਨੂੰ ਸਵੇਰੇ 10:00 ਵਜੇ ਤੋਂ 02:00 ਵਜੇ ਤੱਕ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲਾ ਕਚਿਹਰੀਆਂ ਵਿਖੇ ਪਹੁੰਚ ਕੇ ਇੰਟਰਵਿਊ ਦੇ ਸਕਦੇ ਹਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media