ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ)
ਸਮਰਾਲਾ ਵਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲਾਇਬਰੇਰੀ ਲੰਗਰ ਲਗਾਉਣ ਤੋਂ ਇਲਾਵਾ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਦੇ ਬਾਹਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਮੂਹ ਸਟਾਫ ਵਲੋਂ ਬਚਿਆਂ ਨੂੰ ਕਿਤਾਬਾਂ ਵੰਡੀਆਂ ਗਈਆਂ।ਮਾਪਿਆਂ ਅਤੇ ਬੱਚਿਆਂ ਵਿੱਚ ਕਿਤਾਬਾਂ ਲੈਣ ਅਤੇ ਦੇਖਣ ਲਈ ਭਾਰੀ ਉਤਸ਼ਾਹ ਪਾਇਆ ਗਿਆ।ਸਕੂਲ ਦੇ ਸਟਾਫ ਵਲੋਂ ਕਿਤਾਬਾਂ ਵੰਡਣ ਦੌਰਾਨ ਕੋਵਿਡ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਬਾਹਰ ਸਕੂਲ ਵਲੋਂ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ (ਕੰਪਿਊਟਰ ਅਧਿਆਪਕ), ਮੈਡਮ ਰੇਨੁਕਾ ਧੀਰ, ਮੁਨੀਸ਼ ਕੁਮਾਰ, ਲਾਇਬ੍ਰੇਰੀ ਇੰਚਾਰਜ਼ ਮੈਡਮ ਬਲਜਿੰਦਰ ਕੌਰ ਅਤੇ ਸਮੂਹ ਸਟਾਫ ਨੇ ਵੀ ਯੋਗਦਾਨ ਪਾਇਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media