Sunday, April 5, 2026

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨਾ-ਮਨਜ਼ੂਰ – ਰਾਜੇਸ਼ ਕੁਮਾਰ

ਸੰਯੁਕਤ ਅਧਿਆਪਕ ਫਰੰਟ ਵਲੋਂ ਬਠਿੰਡੇ ਵਿਖੇ ਸੂਬਾ ਪੱਧਰੀ ਰੈਲੀ 18 ਜੁਲਾਈ ਨੂੰ – ਸੰਦੀਪ ਸਿੰਘ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਅਧਿਆਪਕ ਫਰੰਟ ਦੀ 18 ਜੁਲਾਈ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਮਰਾਲਾ ਬਲਾਕ ਦੀ ਮੀਟਿੰਗ ਡੀ.ਟੀ.ਐਫ਼. ਦੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਅਤੇ 5178 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਮੈਂਬਰ ਸੰਦੀਪ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਅਧਿਆਪਕ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਆਗੂਆਂ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਸਿਰੇ ਤੋਂ ਨਕਾਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਧਿਆਪਕ ਅਤੇ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ।ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਰਿਪੋਰਟ ਵਿੱਚ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 2.59 ਗੁਣਾ ਤਨਖਾਹਾਂ ਵਧਾਉਣ ਦਾ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਮਹਿੰਗਾਈ ਦੇ ਦੌਰ ਵਿੱਚ ਸਮੂਹ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਨਿਗੂਣਾ ਵਾਧਾ ਹੋ ਰਿਹਾ ਹੈ।ਇਸ ਲਈ ਸਮੂਹ ਮੁਲਾਜ਼ਮਾਂ ਨੂੰ ਇਕ ਹੀ ਗੁਣਾਕ ਲਗਾ ਕੇ ਤਰਕਪੂਰਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।
                       ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਦੇ ਖਿਲਾਫ਼ 18 ਜੁਲਾਈ ਨੂੰ ਬਠਿੰਡਾ ਵਿਖੇ ਸੰਯੁਕਤ ਅਧਿਆਪਕ ਫਰੰਟ ਦੀ ਸੂਬਾ ਪੱਧਰੀ ਰੈਲੀ ਵਿੱਚ ਸਮਰਾਲੇ ਤੋਂ ਵੀ ਅਧਿਆਪਕ ਸ਼ਮੂਲੀਅਤ ਕਰਨਗੇ।ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ।
                 ਇਸ ਮੌਕੇ ਮੀਟਿੰਗ ਵਿੱਚ ਰਾਜਵੀਰ ਸਿੰਘ ਸਮਰਾਲਾ, ਸਾਬਕਾ ਡੀ.ਟੀ.ਐਫ਼ ਆਗੂ ਕੁਲਵੰਤ ਸਿੰਘ ਤਰਕ, ਦਲੀਪ ਸਿੰਘ ਸਮਰਾਲਾ, ਵਰਿੰਦਰ ਸਿੰਘ ਮਾਣਕੀ, ਪ੍ਰਲਾਦ ਸਿੰਘ, ਸ਼ੇਸ਼ਪਾਲ ਸਿੰਘ ਅਤੇ ਰਾਕੇਸ਼ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …