Saturday, September 19, 2026

ਬਿਨ੍ਹਾਂ ਮਾਸਕ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 17 ਦੇ ਕੀਤੇ ਚਲਾਨ – ਐਸ.ਐਸ.ਪੀ

ਨਵਾਂ ਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ ਰਹੇ 17 ਵਿਅਕਤੀਆਂ ਦੇ ਚਲਾਨ ਕੱਟੇ ਗਏ।
              ਉਹਨਾਂ ਵੱਲੋ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਤੇ ਲਾਕ ਡਾਊਨ/ਨਾਇਟ ਕਰਫਿਊ ਦੇ ਸਮੇਂ ਦੌਰਾਨ ਘਰਾਂ ਤੋ ਬਾਹਰ ਨਾ ਨਿਕਲਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲ੍ਹਾ ਪੁਲਿਸ ਵੱਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਦੇ ਮੁੱਖ ਅਫਸਰ ਵੱਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਸਮਂੇ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਪ੍ਰਤੀ ਸਰਕਾਰ, ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਜਿਲਂ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …