ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਇੱਕ ਅੰਗਰੇਜ਼ੀ ਅਖਬਾਰ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿੱਚ ਛਪੀ ਖ਼ਬਰ ਬਾਰੇ ਗੱਲ
ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਸੀ।ਬਾਅਦ ‘ਚ ਯੂਨੀਵਰਸਿਟੀ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫੈਸਲਾ ਹੋਇਆ ਸੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਜੀ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਤ ਅਹਿਮ ਦਸਤਾਵੇਜ਼ ਹੈ, ਜਿਸ ਵਿੱਚ ਗੁਰਮਤਿ ਦੇ ਸਿਧਾਂਤ ਅਨੁਸਾਰ ਵੱਖ-ਵੱਖ ਵਿਸ਼ਿਆਂ ਬਾਰੇ ਜ਼ਿਕਰ ਹੈ।ਇਹ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿੱਚ ਸੁਰੱਖਿਅਤ ਰਹਿਣਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਮਹਾਨਕੋਸ਼ ਦਾ ਕੰਮ ਕਰਨ ਅਤੇ ਇਸ ਨੂੰ ਮੁੜ ਛਾਪਣ ਲਈ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media