ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੋਈ ਰਮਾਇਣ ਨਹੀਂ ਲਿਖੀ, ਪਰੰਤੂ ਕੁੱਝ ਲੋਕ ਉਨ੍ਹਾਂ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਸਮ ਗ੍ਰੰਥ ਅੰਦਰ ਚੌਬੀਸ ਅਵਤਾਰ ਵਾਲੇ ਖੰਡ ਵਿੱਚ ਵੱਖ-ਵੱਖ ਸਨਾਤਨ ਚੌਵੀ ਅਵਤਾਰਾਂ ਵਿੱਚੋਂ ਇਕ ਰਾਮਾਵਤਾਰ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੇਵਲ ਪਾਤਰ ਰਮਾਇਣ ਵਾਲੇ ਹਨ, ਪਰ ਯੁੱਧ ਵਿਧਾਨ, ਵਿਵਰਣ ਅਤੇ ਸਰੂਪ ਬਿਲਕੁੱਲ ਅਲੱਗ ਹੈ।ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਨੀਂਹ ਰੱਖਣ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦਸਵੇਂ ਪਾਤਸ਼ਾਹ ਵੱਲੋਂ ਲਿਖੀ ਰਮਾਇਣ ਦਾ ਜ਼ਿਕਰ ਕੀਤਾ ਸੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਵੱਲੋਂ ਭਾਰੀ ਵਿਰੋਧ ਹੋਇਆ ਸੀ।
ਉਨ੍ਹਾਂ ਇਸ ਪੁਸਤਕ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦਿਆਂ ਸੰਗਤਾਂ ਨੂੰ ਸੁਚੇਤ ਹੋਣ ਦੀ ਅਪੀਲ ਵੀ ਕੀਤੀ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media