ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿੱਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।
ਇਹ ਪਾਬੰਦੀ ਦਾ ਹੁਕਮ 20 ਜੁਲਾਈ 2021 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media